ਪੰਜਾਬ ਦੇ ਜਲੰਧਰ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪੱਛਮੀ ਹਲਕੇ ‘ਚ ਚੋਣ ਪ੍ਰਚਾਰ ਕਰਨਗੇ। ਸਭ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਗੁਰੂ ਰਵਿਦਾਸ ਮੰਦਿਰ ਨੇੜੇ ਵਾਰਡ ਨੰਬਰ 35, ਭਗਵੰਤ ਮਾਨ ਬੈਂਕ ਕਲੋਨੀ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਜਿਸ ਤੋਂ ਬਾਅਦ ਅਜਿਹੇ ਪ੍ਰੋਗਰਾਮ ਤਹਿਤ ਉਹ ਵਾਰਡ ਨੰਬਰ 44, 41 ਅਤੇ 76 ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਸੀਐਮ ਮਾਨ ਦਾ ਸੰਬੋਧਨ ਸ਼ਾਮ ਕਰੀਬ 5 ਵਜੇ ਸ਼ੁਰੂ ਹੋਵੇਗਾ। ਪੁਲਿਸ ਨੇ ਸੀਐਮ ਦੀ ਆਵਾਜਾਈ ਨੂੰ ਲੈ ਕੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਜ਼ਿਮਨੀ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਨੂੰ ‘ਆਪ’ ਵਿੱਚ ਸ਼ਾਮਲ ਕਰ ਲਿਆ ਹੈ। ਆਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ ਹੋ ਗਏ ਸਨ। ਸੀ.ਐਮ ਮਾਨ ਨੇ ਖੁਦ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।
2022 ਦੀਆਂ ਵਿਧਾਨ ਸਭਾ ਚੋਣਾਂ ‘ਚ ਜਲੰਧਰ ਪੱਛਮੀ ਸੀਟ ‘ਆਪ’ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਜਿੱਤੀ ਸੀ ਪਰ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਹਾਲਾਂਕਿ 1 ਜੂਨ ਨੂੰ ਲੋਕ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਅੰਗੁਰਾਲ ਨੇ ਸਪੀਕਰ ਨੂੰ 29 ਮਈ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ ਪਰ ਉਦੋਂ ਤੱਕ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ। ਭਾਜਪਾ ਨੇ ਇਸ ਚੋਣ ਵਿੱਚ ਅੰਗੁਰਾਲ ਨੂੰ ਟਿਕਟ ਦਿੱਤੀ ਹੈ। ‘ਆਪ’ ਨੇ ਅਕਾਲੀ-ਭਾਜਪਾ ਸਰਕਾਰ ‘ਚ ਮੰਤਰੀ ਰਹਿ ਚੁੱਕੇ ਭਗਤ ਚੁੰਨੀਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਟਿਕਟ ਦਿੱਤੀ ਹੈ
----------- Advertisement -----------
ਜਲੰਧਰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜਨ ਸਭਾ ਨੂੰ ਸੰਬੋਧਨ, ਪਾਰਟੀ ਉਮੀਦਵਾਰ ਲਈ ਵੋਟਾਂ ਦੀ ਅਪੀਲ
Published on
----------- Advertisement -----------
----------- Advertisement -----------