March 24, 2025, 10:11 pm
----------- Advertisement -----------
HomeNewsBreaking Newsਜਲੰਧਰ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ, ਨਸ਼ਾ ਤਸਕਰ ਗਰੋਹ ਨੂੰ...

ਜਲੰਧਰ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ, ਨਸ਼ਾ ਤਸਕਰ ਗਰੋਹ ਨੂੰ ਕੀਤਾ ਕਾਬੂ

Published on

----------- Advertisement -----------

ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਪੰਜਾਬ ਦੇ ਜਲੰਧਰ ਦੇ ਪੋਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਵੱਡੇ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਅਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਲੜੀ ਤਹਿਤ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫ਼ਿਰੋਜ਼ਪੁਰ ਤੋਂ ਚਾਰ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਦੱਸ ਦਈਏ ਪੁਲਿਸ ਨੇ ਕਰੀਬ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਖੁਲਾਸਾ ਕੀਤਾ ਹੈ। ਫਿਲਹਾਲ ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵੱਲੋਂ ਇਹ ਸਾਰਾ ਨਸ਼ਾ ਸਰਹੱਦ ਪਾਰ ਤੋਂ ਲਿਆਂਦਾ ਜਾ ਰਿਹਾ ਸੀ। ਇਸ ਗੱਲ ਦੀ ਜਾਂਚ ਜਾਰੀ ਹੈ ਕਿ ਮੁਲਜ਼ਮ ਸਰਹੱਦ ‘ਤੇ ਕਿਹੜੇ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ।

ਦੱਸ ਦਈਏ ਕਿ ਪੁਲਿਸ ਨੇ 9 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਪਿੰਡ ਭੰਗੋਵਾਲਾ ਦੇ ਰਹਿਣ ਵਾਲੇ ਬਦਨਾਮ ਨਸ਼ਾ ਤਸਕਰ ਛਿੰਦਾ ਸਿੰਘ ਪੁੱਤਰ ਬੋਹੜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਹਰਜਿੰਦਰ ਪਾਲ ਸਿੰਘ ਪੁੱਤਰ ਬਲਵੰਤ ਸਿੰਘ, ਵੀਰ ਸਿੰਘ ਪੁੱਤਰ ਕਾਲਾ ਸਿੰਘ, ਸੁਰਮੁੱਖ ਸਿੰਘ ਪੁੱਤਰ ਮੰਗਲ ਸਿੰਘ ਅਤੇ ਮਲੂਕ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮਾਂ ਨੂੰ ਕੱਲ੍ਹ ਯਾਨੀ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਜਲਦੀ ਹੀ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਮੁੱਢਲੀ ਪੁੱਛਗਿੱਛ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ 9 ਸਤੰਬਰ ਨੂੰ ਸ਼ਹਿਰ ਦੇ ਪੌਸ਼ ਇਲਾਕੇ ਗਰੀਨ ਮਾਡਲ ਟਾਊਨ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਮਾਮਲੇ ‘ਚ ਹੁਣ ਤੱਕ 11 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਮੁਲਜ਼ਮ ਛਿੰਦਾ ਸਿੰਘ ਦੀ ਹਰਕਤ ਦੇਖੀ ਗਈ ਹੈ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਤੁਰੰਤ ਜਾਲ ਵਿਛਾ ਕੇ ਛਾਪੇਮਾਰੀ ਕੀਤੀ। ਪੁਲੀਸ ਨੇ ਜਾਲ ਵਿਛਾ ਕੇ ਜਦੋਂ ਮੁਲਜ਼ਮ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਇੱਕ ਕਿੱਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ।

ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਭ ਤੋਂ ਪਹਿਲਾਂ ਸੀਆਈਏ ਸਟਾਫ਼ ਦੀ ਟੀਮ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 6 (ਮਾਡਲ ਟਾਊਨ) ਵਿੱਚ ਕੇਸ ਦਰਜ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...