April 20, 2026, 10:56 pm
----------- Advertisement -----------
HomeNewsBreaking Newsਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਡੀ-ਮਾਰਟ ਖਿ.ਲਾਫ ਕੇਸ ਦਰਜ ਕੀਤਾ, ਜਾਣੋ ਕੀ...

ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਡੀ-ਮਾਰਟ ਖਿ.ਲਾਫ ਕੇਸ ਦਰਜ ਕੀਤਾ, ਜਾਣੋ ਕੀ ਹੈ ਪੂਰਾ ਮਾਮਲਾ?

Published on

----------- Advertisement -----------

ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਡੀ-ਮਾਰਟ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕੇਸ ਟਰੈਫਿਕ ਨਿਯਮਾਂ ਦੀ ਉਲੰਘਣਾ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਹੈ। ਕਮਿਸ਼ਨਰੇਟ ਪੁਲਿਸ ਨੇ ਕੱਲ੍ਹ ਇਸ ਸਬੰਧੀ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਸਥਿਤ ਡੀ-ਮੋਰਟ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਪਰ ਕੰਪਨੀ ਵੱਲੋਂ ਡੀ-ਮਾਰਟ ਦੇ ਬਾਹਰ ਟਰੈਫਿਕ ਸਬੰਧੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

  ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਸ਼ਹਿਰ ਦੇ 80 ਨਾਜਾਇਜ਼ ਕਬਜ਼ਿਆਂ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਸ ਸਬੰਧੀ ਸੋਮਵਾਰ ਨੂੰ 6 ਲੋਕਾਂ ਖਿਲਾਫ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਬਾਕੀਆਂ ਖਿਲਾਫ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਪੁਲਿਸ ਦੀ ਕਾਰਵਾਈ ਤੋਂ ਬਾਅਦ ਭੀੜ ਵਾਲੀ ਥਾਂ ‘ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। 

ਇਸਤੋਂ ਇਲਾਵਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਵਿੱਚ ਕੁੱਲ 21 ਸੜਕਾਂ ਦੀ ਪਛਾਣ ਕੀਤੀ ਗਈ ਹੈ। ਜਿਨ੍ਹਾਂ ਸੜਕਾਂ ‘ਤੇ ਪੁਲਿਸ ਨੇ ਧਾਰਾ 144 ਲਗਾ ਦਿੱਤੀ ਹੈ। ਜਿਸ ਤਹਿਤ 21 ਸੜਕਾਂ ‘ਤੇ ਬਹੁਤ ਜ਼ਿਆਦਾ ਭੀੜ ਵਾਲੇ ਇਲਾਕਿਆਂ ਨੂੰ ਵਨ ਵੇਅ ਸਮੇਤ ਹੋਰ ਪਹਿਲੂਆਂ ਸਬੰਧੀ ਨੋ ਟਾਲਰੈਂਸ ਜ਼ੋਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਰੂਟ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਵਿੱਚ ਛੋਟੇ ਅਪਰਾਧਾਂ ਨੂੰ ਰੋਕਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...