July 22, 2026, 8:22 am
----------- Advertisement -----------
HomeNewsLatest Newsਜਲੰਧਰ 'ਚ ਬੇਕਾਬੂ ਕ੍ਰੇਟਾ ਕਾਰ ਦੀ ਭਿਆਨਕ ਟੱਕਰ ਕਾਰਨ ਔਰਤ ਦੀ ਮੌ.ਤ,...

ਜਲੰਧਰ ‘ਚ ਬੇਕਾਬੂ ਕ੍ਰੇਟਾ ਕਾਰ ਦੀ ਭਿਆਨਕ ਟੱਕਰ ਕਾਰਨ ਔਰਤ ਦੀ ਮੌ.ਤ, ਤਿੰਨ ਜ਼ਖ਼ਮੀ

Published on

----------- Advertisement -----------

ਜਲੰਧਰ ਸ਼ਹਿਰ ਦੇ ਸੋਢਲ ਰੋਡ ‘ਤੇ ਸਥਿਤ ਪ੍ਰੀਤ ਨਗਰ ‘ਚ ਦੇਰ ਰਾਤ ਹੋਏ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ। ਜਦਕਿ ਉਸ ਦਾ ਪਤੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਰਾਤ ਨੂੰ ਆਪਣੇ ਪਾਲਤੂ ਕੁੱਤੇ ਨਾਲ ਸੈਰ ਕਰ ਰਹੇ ਇਕ ਵਿਅਕਤੀ ਨੂੰ ਵੀ ਕ੍ਰੇਟਾ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸਦੇ ਕੁੱਤੇ ਦੀ ਮੌਤ ਹੋ ਗਈ । ਪੁਲੀਸ ਨੇ ਕ੍ਰੇਟਾ ਗੱਡੀ ਦੇ ਡਰਾਈਵਰ ਕੈਲਾਸ਼ ਨਗਰ ਵਾਸੀ ਸੁਨੀਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਪ੍ਰੀਤ ਨਗਰ ਦੇ ਇਕ ਦੁਕਾਨਦਾਰ ਨੇ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰੇਟਾ ਕਾਰ ਇੰਨੀ ਤੇਜ਼ ਰਫਤਾਰ ਨਾਲ ਆਈ ਕਿ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ, ਫਿਰ ਕੁੱਤੇ ਨੂੰ ਕੁਚਲਿਆ, ਫਿਰ ਦੁਕਾਨ ਦੇ ਪਿੱਲਰ ਨਾਲ ਟਕਰਾ ਗਈ, ਇਸ ਤੋਂ ਬਾਅਦ ਕ੍ਰੇਟਾ ਡਰਾਈਵਰ ਨੇ ਦੁਕਾਨ ਦੇ ਬਾਹਰ ਖੜ੍ਹੀ ਉਸਦੀ ਕਾਰ ਨੂੰ ਵੀ ਟੱਕਰ ਮਾਰੀ ਅਤੇ ਫਿਰ ਕ੍ਰੇਟਾ ਰੁਕ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ ਤੇ ਉਸ ਦੀ 5 ਸਾਲਾ ਬੱਚੀ, ਉਸ ਦਾ ਪਤੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾ ਦੇ ਬਿਆਨਾਂ ਦੇ ਆਧਾਰ ’ਤੇ ਜੋ ਵੀ ਕਾਨੂੰਨੀ ਕਾਰਵਾਈ ਬਣੇਗੀ, ਉਹ ਕੀਤੀ ਜਾਵੇਗੀ। ਡਰਾਈਵਰ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ‘ਚ ਸਪੱਸ਼ਟ ਹੋਵੇਗਾ ਕਿ ਉਸ ਨੇ ਕੋਈ ਨਸ਼ਾ ਕੀਤਾ ਸੀ ਜਾਂ ਉਸ ਨੂੰ ਮਿਰਗੀ ਦੀ ਬੀਮਾਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...