ਜਲੰਧਰ ‘ਚ ਲੁਧਿਆਣਾ ਹਾਈਵੇ ‘ਤੇ ਹਵੇਲੀ ਨੇੜੇ ਬੀਤੀ ਰਾਤ ਫਲਾਈਓਵਰ ਤੋਂ ਇਕ ਟਰੱਕ ਹੇਠਾਂ ਡਿੱਗ ਗਿਆ। ਟਰੱਕ ਸੁੱਕੇ ਮੇਵੇ ਦੀਆਂ ਬੋਰੀਆਂ ਨਾਲ ਭਰਿਆ ਹੋਇਆ ਸੀ। ਇਸ ਘਟਨਾ ਤੋਂ ਬਾਅਦ ਹਾਈਵੇਅ ‘ਤੇ ਕਰੀਬ 2 ਕਿਲੋਮੀਟਰ ਤੱਕ ਜਾਮ ਲੱਗ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਟਰੱਕ ਦੇ ਡਰਾਈਵਰ ਅਤੇ ਕੰਡਕਟਰ ਦੀ ਭਾਲ ਕੀਤੀ ਪਰ ਦੋਵੇਂ ਮੌਕੇ ‘ਤੇ ਨਹੀਂ ਮਿਲੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਹਾਈਵੇਅ ’ਤੇ ਲੱਗੇ ਜਾਮ ਨੂੰ ਖੁਲਵਾਇਆ।
ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਟਰੱਕ ਪੁਲ ਦੀ ਰੇਲਿੰਗ ਤੋੜ ਕੇ ਅਚਾਨਕ ਹੇਠਾਂ ਡਿੱਗ ਗਿਆ। ਲੋਕਾਂ ਨੇ ਖਦਸ਼ਾ ਪ੍ਰਗਟਾਇਆ ਕਿ ਟਰੱਕ ਚਲਾਉਂਦੇ ਸਮੇਂ ਡਰਾਈਵਰ ਦੀ ਅੱਖ ਲੱਗ ਗਈ ਹੋ ਸਕਦੀ ਹੈ। ਪਰ ਸ਼ੁਕਰ ਹੈ ਕਿ ਜਦੋਂ ਹਾਦਸਾ ਵਾਪਰਿਆ ਤਾਂ ਉੱਥੇ ਕੋਈ ਨਹੀਂ ਸੀ। ਨਹੀਂ ਤਾਂ ਹੋਰ ਲੋਕਾਂ ਦੀ ਜਾਨ ਜਾ ਸਕਦੀ ਸੀ। ਲੋਕਾਂ ਨੇ ਦੱਸਿਆ ਕਿ ਕਾਫੀ ਦੇਰ ਬਾਅਦ ਜਦੋਂ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ ਤਾਂ ਉਸ ਤੋਂ ਬਾਅਦ ਪੁਲਸ ਮੁਲਾਜ਼ਮ ਜਾਮ ਨੂੰ ਖੁਲਵਾਉਣ ਲਈ ਮੌਕੇ ‘ਤੇ ਪਹੁੰਚ ਗਏ। ਪਰ ਐਂਬੂਲੈਂਸ ਮੌਕੇ ‘ਤੇ ਨਹੀਂ ਪਹੁੰਚੀ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਅਤੇ ਕੰਡਕਟਰ ਵਿੱਚੋਂ ਕੋਈ ਵੀ ਮੌਕੇ ’ਤੇ ਮੌਜੂਦ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਟਰੱਕ ਸੁੱਕੇ ਮੇਵੇ ਨਾਲ ਭਰਿਆ ਹੋਇਆ ਸੀ।
----------- Advertisement -----------
ਜਲੰਧਰ ‘ਚ ਪੁਲ ਤੋਂ ਹੇਠਾਂ ਡਿੱਗਿਆ ਡ੍ਰਾਈ ਫਰੂਟ ਨਾਲ ਭਰਿਆ ਟਰੱਕ
Published on
----------- Advertisement -----------
----------- Advertisement -----------












