September 22, 2026, 4:26 pm
----------- Advertisement -----------
HomeNewsLatest Newsਜਲੰਧਰ 'ਚ ਹੁਣ ਟਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਦੀ ਖੈਰ ਨਹੀਂ, ਲਿਆ...

ਜਲੰਧਰ ‘ਚ ਹੁਣ ਟਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਦੀ ਖੈਰ ਨਹੀਂ, ਲਿਆ ਗਿਆ ਇਹ ਵੱਡਾ ਫੈਸਲਾ

Published on

----------- Advertisement -----------

ਜਲੰਧਰ ‘ਚ ਟ੍ਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਵਾਹਨ ਦਾ ਚਲਾਨ ਕੱਟਣ ‘ਤੇ ਹੁਣ ਅਦਾਲਤ ‘ਚ ਨਹੀਂ ਸਗੋਂ ਮੌਕੇ ‘ਤੇ ਹੀ ਆਪਣੀ ਜੇਬ ਢਿੱਲੀ ਕਰਕੇ ਜੁਰਮਾਨਾ ਭਰਨਾ ਪਵੇਗਾ। ਹੁਣ ਜਲੰਧਰ ਸ਼ਹਿਰ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਈ-ਚਲਾਨ ਹੋਵੇਗਾ। ਜਿਸ ਤਹਿਤ ਹੁਣ ਪੁਲਿਸ ਚਲਾਨ ਅਦਾਲਤ ਵਿੱਚ ਨਹੀਂ ਭੇਜੇਗੀ, ਸਗੋਂ ਮੌਕੇ ‘ਤੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਤੋਂ ਆਨਲਾਈਨ ਜੁਰਮਾਨਾ ਵਸੂਲ ਕਰੇਗੀ। ਚਲਾਨ ਕੱਟਣ ਤੋਂ ਬਾਅਦ ਮੌਕੇ ‘ਤੇ ਈ-ਪੇਮੈਂਟ ਕਰਨਾ ਹੋਵੇਗਾ।
ਪੰਜਾਬ ਟ੍ਰੈਫਿਕ ਦੇ ADGP ਏ.ਐਸ. ਰਾਏ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਜਲੰਧਰ ਸ਼ਹਿਰ ਵਿੱਚ ਤਾਇਨਾਤ ਟ੍ਰੈਫਿਕ ਪੁਲਿਸ ਅਧਿਕਾਰੀਆਂ ਨੂੰ 30 ਈ-ਚਲਾਨ ਜਨਰੇਟ ਕਰਨ ਵਾਲੀਆਂ ਪੌਜ਼ ਮਸ਼ੀਨਾਂ ਅਲਾਟ ਕੀਤੀਆਂ ਹਨ। ਏਡੀਜੀਪੀ ਏਐਸ ਰਾਏ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਸ਼ੀਨਾਂ ਦੀ ਵੰਡ ਤੋਂ ਬਾਅਦ ਇੱਕ ਵਰਚੁਅਲ ਮੀਟਿੰਗ ਵੀ ਕੀਤੀ।
ਟਰੈਫਿਕ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਵੰਡ ਤੋਂ ਬਾਅਦ ਹੁਣ ਈ-ਚਲਾਨ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਚਲਾਨ ਲਈ ਅਦਾਲਤ ਵਿੱਚ ਜਾਣ ਦੀ ਬਜਾਏ ਮੌਕੇ ’ਤੇ ਹੀ ਈ-ਪੇਮੈਂਟ ਦੀ ਸਹੂਲਤ ਦਿੱਤੀ ਜਾਵੇਗੀ। ਏਡੀਸੀਪੀ ਟਰੈਫਿਕ ਜਲੰਧਰ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਈ-ਚਲਾਨ ਸਮੇਂ ਦੀ ਲੋੜ ਵੀ ਹੈ। ਵਿਭਾਗ ਹਾਈਟੈਕ ਹੋ ਗਿਆ ਹੈ। ਚਲਾਨ ਕਾਪੀਆਂ ਵਿੱਚ ਚਲਾਨ ਕੱਟਣ ਵਿੱਚ ਬਹੁਤ ਸਮਾਂ ਬਰਬਾਦ ਹੁੰਦਾ ਸੀ। ਉਨ੍ਹਾਂ ਕਿਹਾ ਕਿ ਟਰੇਨਿੰਗ ਸੈਸ਼ਨ 15-20 ਦਿਨਾਂ ਵਿੱਚ ਮੁਕੰਮਲ ਹੁੰਦੇ ਹੀ ਸ਼ਹਿਰ ਵਿੱਚ ਈ-ਚਲਾਨ ਸ਼ੁਰੂ ਕਰ ਦਿੱਤਾ ਜਾਵੇਗਾ। ਮਸ਼ੀਨ ਵਿੱਚ ਲੱਗੇ ਕੈਮਰੇ ਰਾਹੀਂ ਸਾਰੀ ਰਿਕਾਰਡਿੰਗ ਕੀਤੀ ਜਾਵੇਗੀ। ਚਲਾਨ ਦਾ ਸਾਰਾ ਰਿਕਾਰਡ ਵੀ ਆਨਲਾਈਨ ਅਪਲੋਡ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...