September 9, 2026, 10:39 pm
----------- Advertisement -----------
HomeNewsBreaking Newsਜਲੰਧਰ 'ਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌ.ਤ, ਪੁਲਿਸ ਕਰ ਰਹੀ...

ਜਲੰਧਰ ‘ਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌ.ਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Published on

----------- Advertisement -----------

ਪੰਜਾਬ ਦੇ ਜਲੰਧਰ ਦੇ ਕਸਬਾ ਆਦਮਪੁਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕੋ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਮਰਨ ਵਾਲਿਆਂ ‘ਚ ਆਦਮਪੁਰ ਦੇ ਪਿੰਡ ਡਰੋਲੀ ਖੁਰਦ ਦਾ ਰਹਿਣ ਵਾਲਾ ਮਨਮੋਹਨ ਸਿੰਘ (55), ਉਸ ਦੀ ਪਤਨੀ ਸਰਬਜੀਤ ਕੌਰ, ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32), ਛੋਟੀ ਬੇਟੀ ਗੁਰਪ੍ਰੀਤ ਕੌਰ ਉਰਫ ਗੋਪੀ (31) ਅਤੇ ਜੋਤੀ ਦੀ ਬੇਟੀ ਅਮਨ (3) ਸ਼ਾਮਲ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਰਿਆਂ ਦੇ ਗਲੇ ‘ਤੇ ਗਲਾ ਘੁੱਟਣ ਦੇ ਨਿਸ਼ਾਨ ਸਨ। ਜਿਸ ਵਿੱਚ ਮਨਮੋਹਨ ਦੇ ਗਲ ‘ਤੇ ਫਾਂਸੀ ਦਾ ਨਿਸ਼ਾਨ ਸੀ। ਹਾਲਾਂਕਿ ਬਾਕੀ ਲਾਸ਼ਾਂ ‘ਤੇ ਵੀ ਨਿਸ਼ਾਨ ਸਨ। ਸੋਮਵਾਰ ਨੂੰ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਜਲੰਧਰ ਦੇ ਸਿਵਲ ਹਸਪਤਾਲ ‘ਚ ਕੀਤਾ ਜਾਵੇਗਾ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਮਨਮੋਹਨ ਸਿੰਘ ਆਦਮਪੁਰ ਸਥਿਤ ਡਾਕਖਾਨੇ ਵਿੱਚ ਪੋਸਟ ਮਾਸਟਰ ਵਜੋਂ ਕੰਮ ਕਰਦਾ ਸੀ।
ਇਸ ਮਾਮਲੇ ਚ ਜਵਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਉਸ ਦਾ ਵਿਆਹ ਪ੍ਰਭਜੋਤ ਕੌਰ ਵਾਸੀ ਡਰੋਲੀ ਖੁਰਦ ਨਾਲ ਹੋਇਆ ਸੀ। ਪ੍ਰਭਜੋਤ ਸ਼ੁੱਕਰਵਾਰ ਨੂੰ ਆਪਣੇ ਪੇਕੇ ਘਰ ਆਈ ਸੀ ਅਤੇ ਉਸ ਨੇ ਐਤਵਾਰ ਘਰ ਪਰਤਣਾ ਸੀ। ਪਰ ਸਰਬਜੀਤ ਸਵੇਰ ਤੋਂ ਹੀ ਪ੍ਰਭਜੋਤ ਕੌਰ ਨੂੰ ਫ਼ੋਨ ਕਰ ਰਿਹਾ ਸੀ। ਪਰ ਪ੍ਰਭਜੋਤ ਕੌਰ ਨੇ ਇੱਕ ਵਾਰ ਵੀ ਉਸਦਾ ਫੋਨ ਨਹੀਂ ਚੁੱਕਿਆ। ਜਿਸ ਕਾਰਨ ਸਰਬਜੀਤ ਐਤਵਾਰ ਰਾਤ ਨੂੰ ਆਪਣੇ ਸਹੁਰੇ ਘਰ ਪਹੁੰਚ ਗਿਆ।
ਸਰਬਜੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਰਾਤ ਕਰੀਬ 8.30 ਵਜੇ ਆਪਣੇ ਸਹੁਰੇ ਘਰ ਪਹੁੰਚਿਆ। ਕਾਫੀ ਦੇਰ ਤੱਕ ਦਰਵਾਜ਼ਾ ਨਾ ਖੁੱਲ੍ਹਣ ‘ਤੇ ਉਹ ਕਿਸੇ ਤਰ੍ਹਾਂ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਇਆ। ਅੰਦਰ ਜਾ ਕੇ ਦੇਖਿਆ ਕਿ ਸਹੁਰਾ ਮਨਮੋਹਨ ਸਿੰਘ ਨੇ ਪੱਖੇ ਨਾਲ ਫਾਹਾ ਲਿਆ ਹੋਇਆ ਸੀ ਅਤੇ ਪਰਿਵਾਰ ਦੇ ਬਾਕੀ ਮੈਂਬਰ ਹੇਠਾਂ ਬੈੱਡ ‘ਤੇ ਬੇਹੋਸ਼ ਪਏ ਸਨ। ਸਾਰਿਆਂ ਦੀ ਮੌਤ ਦੀ ਖ਼ਬਰ ਪੂਰੇ ਪਿੰਡ ਵਿੱਚ ਫੈਲ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ, ਉਸ ਦੀ ਪਤਨੀ ਪ੍ਰਭਜੋਤ ਕੌਰ, ਬੇਟੀ ਅਮਨ ਅਤੇ ਸਾਲੀ ਗੁਰਪ੍ਰੀਤ ਕੌਰ ਉਰਫ਼ ਗੋਪੀ ਨੇ ਕੁਝ ਦਿਨਾਂ ਬਾਅਦ ਕੈਨੇਡਾ ਜਾਣਾ ਸੀ। ਪੁਲੀਸ ਨੂੰ ਮਿਲੇ ਸੁਸਾਈਡ ਨੋਟ ਵਿੱਚ ਮਨਮੋਹਨ ਨੇ ਆਪਣੀ ਮੌਤ ਦਾ ਕਾਰਨ ਮੁੱਖ ਤੌਰ ’ਤੇ ਕਰਜ਼ੇ ਨੂੰ ਦੱਸਿਆ ਹੈ। ਮਨਮੋਹਨ ਨੇ ਆਪਣੇ ਸੁਸਾਈਡ ਨੋਟ ‘ਚ ਲਿਖਿਆ ਹੈ ਕਿ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਮਨਮੋਹਨ ‘ਤੇ 30 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਸੀ। ਪੁਲਿਸ ਨੇ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਪੰਜਾਂ ਦੀ ਮੌਤ ਕਿਵੇਂ ਅਤੇ ਕਦੋ ਹੋਈ। ਆਦਮਪੁਰ ਪੁਲੀਸ ਵੱਲੋਂ ਦੇਰ ਰਾਤ ਤੱਕ ਵਾਰਦਾਤ ਵਾਲੀ ਥਾਂ ਨੂੰ ਸੀਲ ਕੀਤਾ ਹੋਇਆ ਸੀ। ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਸੁਸਾਈਡ ਨੋਟ ਇੱਕ ਪੰਨੇ ਦਾ ਸੀ। ਪੁਲਿਸ ਹੈ ਇਕ ਪਹਿਲੂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...