September 14, 2026, 1:39 am
----------- Advertisement -----------
HomeNewsBreaking Newsਜਲੰਧਰ ਵਿਖੇ ਫਲਿੱਪਕਾਰਟ ਦੇ ਦਫ਼ਤਰ ‘ਚ ਲੱਖਾਂ ਦੀ ਲੁੱਟ

ਜਲੰਧਰ ਵਿਖੇ ਫਲਿੱਪਕਾਰਟ ਦੇ ਦਫ਼ਤਰ ‘ਚ ਲੱਖਾਂ ਦੀ ਲੁੱਟ

Published on

----------- Advertisement -----------

ਜਲੰਧਰ, 23 ਜੂਨ,: ਹਥਿਆਰਬੰਦ ਲੁਟੇਰਿਆਂ ਨੇ ਵੀਰਵਾਰ ਰਾਤ ਜਲੰਧਰ ਦੇ ਸੋਢਲ ਚੌਕ ਨੇੜੇ ਫਲਿੱਪਕਾਰਟ (flipkart) ਦੇ ਦਫਤਰ ‘ਚੋਂ ਬੰਦੂਕ ਦੀ ਨੋਕ ‘ਤੇ ਕਰੀਬ 3 ਲੱਖ ਦੀ ਨਕਦੀ ਅਤੇ ਪੰਜ ਮੋਬਾਈਲ ਲੁੱਟ ਲਏ। ਇਹ ਘਟਨਾ ਉਦੋਂ ਵਾਪਰੀ ਜਦੋਂ ਦਫ਼ਤਰ ਦੇ ਸਾਰੇ ਸਮਾਨ ਦਾ ਲੇਖਾ-ਜੋਖਾ ਕੀਤਾ ਜਾ ਰਿਹਾ ਸੀ। ਫਲਿੱਪਕਾਰਟ ਦੇ ਕਰਮਚਾਰੀ ਸਾਹਿਲ ਨੇ ਦੱਸਿਆ ਕਿ ਲੁਟੇਰਿਆਂ ਦੀ ਗਿਣਤੀ ਪੰਜ ਸੀ ਅਤੇ ਉਨ੍ਹਾਂ ਨੇ ਮੂੰਹ ਢਕੇ ਹੋਏ ਸਨ।ਸੂਚਨਾ ਮਿਲਦੇ ਹੀ ਏਸੀਪੀ ਦਮਨਪ੍ਰੀਤ ਸਿੰਘ ਅਤੇ ਥਾਣਾ ਅੱਠ ਦੇ ਐਸਐਚਓ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਘਟਨਾ ਕਾਰਨ ਉੱਦਮੀਆਂ ਵਿੱਚ ਭਾਰੀ ਰੋਸ ਹੈ ਕਿਉਂਕਿ ਇਸ ਇਲਾਕੇ ਵਿੱਚ ਵੱਡੀਆਂ ਸਨਅਤੀ ਇਕਾਈਆਂ ਹਨ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੇਰ ਰਾਤ ਤੱਕ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਗਏ।ਪੁਲੀਸ ਅਨੁਸਾਰ ਚਾਰੇ ਲੁਟੇਰਿਆਂ ਅੰਦਰ ਦਾਖ਼ਲ ਹੁੰਦਿਆਂ ਹੀ ਰਿਵਾਲਵਰ ਦਿਖਾ ਕੇ ਸਾਰਿਆਂ ਨੂੰ ਇਕ ਪਾਸੇ ਕਰ ਦਿੱਤਾ।ਇੱਕ ਲੁਟੇਰਾ ਅੰਦਰੋਂ ਡੀਵੀਆਰ ਵੀ ਲਾਹ ਕੇ ਲੈ ਗਿਆ।ਇੱਕ ਲੁਟੇਰਾ ਬਾਹਰ ਖੜ੍ਹਾ ਰਿਹਾ। ਏ.ਸੀ.ਪੀ ਦਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਲੁਟੇਰਿਆਂ ਨੂੰ ਦਫ਼ਤਰ ਦੇ ਅੰਦਰਲੇ ਸਾਮਾਨ ਦੀ ਪੂਰੀ ਜਾਣਕਾਰੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਭੇਤੀ ਵਿਆਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...