July 24, 2026, 5:26 pm
----------- Advertisement -----------
HomeNewsBreaking Newsਜਲੰਧਰ ਲੋਕਸਭਾ ਜ਼ਿਮਨੀ ਚੋਣ: ਕਿਸ ਉਮੀਦਵਾਰ ਨੂੰ ਮਿਲੀਆਂ ਕਿੰਨੀਆਂ ਵੋਟਾਂ, ਪੜ੍ਹੋ ਵੇਰਵਾ

ਜਲੰਧਰ ਲੋਕਸਭਾ ਜ਼ਿਮਨੀ ਚੋਣ: ਕਿਸ ਉਮੀਦਵਾਰ ਨੂੰ ਮਿਲੀਆਂ ਕਿੰਨੀਆਂ ਵੋਟਾਂ, ਪੜ੍ਹੋ ਵੇਰਵਾ

Published on

----------- Advertisement -----------

ਜਲੰਧਰ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਗੜ੍ਹ ‘ਚ ਜਿੱਤ ਦਾ ਝੰਡਾ ਲਹਿਰਾਇਆ ਹੈ। ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਦੀ ਕਰਮਜੀਤ ਕੌਰ ਨੂੰ 58,691 ਵੋਟਾਂ ਦੇ ਫਰਕ ਨਾਲ ਹਰਾਇਆ। ਜਿੱਤ ਤੋਂ ਬਾਅਦ ‘ਆਪ’ ਵਰਕਰਾਂ ਨੇ ਜਸ਼ਨ ਮਨਾਏ। ਪਾਰਟੀ ਦੀ ਜਿੱਤ ਤੋਂ ਬਾਅਦ ਸੀਐਮ ਭਗਵੰਤ ਮਾਨ ਦਿੱਲੀ ਪੁੱਜੇ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ‘ਚ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਕੰਮਾਂ ਨੂੰ ਪ੍ਰਵਾਨ ਕੀਤਾ ਹੈ।
ਦੱਸ ਦਈਏ ‘ਆਪ’ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ ਤੇ ਕਾਂਗਰਸ ਨੇ 243,450 ਵੋਟਾਂ ਲਈਆਂ। ਤੀਜੇ ਨੰਬਰ ਉਤੇ ਅਕਾਲੀ ਬਸਪਾ ਨੇ 158354 ਵੋਟਾਂ ਪ੍ਰਾਪਤ ਕੀਤੀਆਂ ਅਤੇ ਆਖੀਰ ਵਿਚ ਭਾਜਪਾ ਨੇ 134,706 ਵੋਟਾਂ ਹਾਸਲ ਕੀਤੀਆਂ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 20354 ਵੋਟਾਂ, ਨੋਟਾ ਨੂੰ 6656 ਅਤੇ ਨੀਟੂ ਸ਼ਟਰਾਂਵਾਲੇ ਨੂੰ 4599 ਵੋਟਾਂ ਮਿਲੀਆਂ।

ਜਲੰਧਰ ਲੋਕ ਸਭਾ ਸੀਟ ਕਾਂਗਰਸ ਦਾ ਗੜ੍ਹ ਰਹੀ ਹੈ। ਪਿਛਲੇ 4 ਵਾਰ ਤੋਂ ਇੱਥੋਂ ਕਾਂਗਰਸ ਜਿੱਤਦੀ ਆ ਰਹੀ ਹੈ। ਅਜਿਹੇ ‘ਚ ਕਾਂਗਰਸ ਦੇ ਸਾਹਮਣੇ ਗੜ੍ਹ ਬਚਾਉਣ ਦੀ ਚੁਣੌਤੀ ਸੀ। ਹਾਲਾਂਕਿ ਚੋਣ ਪ੍ਰਚਾਰ ਵਿੱਚ ਕਾਂਗਰਸ ਨੂੰ ਇੱਥੇ ਕੇਂਦਰੀ ਆਗੂਆਂ ਦਾ ਕੋਈ ਸਹਿਯੋਗ ਨਹੀਂ ਮਿਲਿਆ। ਕਾਂਗਰਸ ਹਾਈਕਮਾਂਡ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਰੁੱਝੀ ਹੋਈ ਸੀ ਅਤੇ ਕੋਈ ਵੀ ਵੱਡਾ ਆਗੂ ਚੋਣ ਪ੍ਰਚਾਰ ਕਰਨ ਲਈ ਜਲੰਧਰ ਨਹੀਂ ਆਇਆ। ਇਸ ਲਈ ਵੀ ਉਹ ਇਸਨੂੰ ਬਚਾਉਣ ਵਿੱਚ ਅਸਫਲ ਰਹੇ।
ਜੇਕਰ 10 ਮਈ ਨੂੰ ਹੋਈ ਵੋਟਿੰਗ ਦੀ ਗੱਲ ਕਰੀਏ ਤਾਂ ‘ਆਪ’ ਵਿਧਾਇਕ ਬਲਕਾਰ ਸਿੰਘ ਦੇ ਹਲਕੇ ਕਰਤਾਰਪੁਰ ‘ਚ ਸਭ ਤੋਂ ਵੱਧ ਵੋਟਿੰਗ (58%) ਹੋਈ। ਸ਼ਾਹਕੋਟ ਵਿਧਾਨ ਸਭਾ ਹਲਕਾ 57.4% ਵੋਟਾਂ ਨਾਲ ਦੂਜੇ ਨੰਬਰ ‘ਤੇ ਰਿਹਾ। ਇੱਥੋਂ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਹਨ। ਸਭ ਤੋਂ ਘੱਟ 49.7% ਮਤਦਾਨ ਜਲੰਧਰ ਕੈਂਟ ਵਿੱਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫਿਲੌਰ ਵਿੱਚ 55.8%, ਜਲੰਧਰ ਉੱਤਰੀ ਵਿੱਚ 54.5% ਅਤੇ ਆਦਮਪੁਰ ਵਿੱਚ 54% ਵੋਟਿੰਗ ਹੋਈ। ਇਨ੍ਹਾਂ ਤਿੰਨਾਂ ਸੀਟਾਂ ‘ਤੇ ਵੀ ਕਾਂਗਰਸ ਦੇ ਵਿਧਾਇਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...