ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਪਹਿਲੇ ਇੱਕ ਘੰਟੇ ਵਿੱਚ 5.21% ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਪਹਿਲੀ ਵਾਰ ਵੋਟ ਪਾਉਣ ਆਏ ਵੋਟਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਦੱਸ ਦਈਏ ਕਿ 9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ‘ਤੇ ਜ਼ਿਲ੍ਹੇ ਦੇ 16 ਲੱਖ 21 ਹਜ਼ਾਰ ਵੋਟਰ ਨਵੇਂ ਸੰਸਦ ਮੈਂਬਰ ਦੀ ਚੋਣ ਕਰਨਗੇ | ਜਲੰਧਰ ਜ਼ਿਮਨੀ ਚੋਣ ਲਈ ਪੋਲਿੰਗ ਬੂਥ ਨੂੰ ਗੁਬਾਰਿਆਂ ਨਾਲ ਸਜਾਇਆ ਗਿਆ ਹੈ ਅਤੇ ਵੋਟਰਾਂ ਲਈ ਬਾਹਰ ਸੈਲਫੀ ਬੂਥ ਵੀ ਬਣਾਇਆ ਗਿਆ ਹੈ।
ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।
----------- Advertisement -----------
ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਪਹਿਲੀ ਵਾਰ ਵੋਟ ਪਾਉਣ ਆਏ ਵੋਟਰਾਂ ਨੂੰ ਕੀਤਾ ਗਿਆ ਸਨਮਾਨਿਤ
Published on
----------- Advertisement -----------
----------- Advertisement -----------












