ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ (ਸ਼ਨੀਵਾਰ) ਨੂੰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਡੀਸੀ ਸਾਰੰਗਲ ਨੇ ਨਗਰ ਕੀਰਤਨ ਦੇ ਰੂਟ ’ਤੇ ਸਾਰੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਨਗਰ ਕੀਰਤਨ ਦੇ ਰੂਟ ‘ਤੇ 40 ਤੋਂ ਵੱਧ ਸ਼ਰਾਬ ਅਤੇ ਮਾਸਾਹਾਰੀ ਦੁਕਾਨਾਂ ਹਨ, ਜੋ ਬੰਦ ਰਹਿਣਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਿਸ ਤਹਿਤ ਇਹ ਫੈਸਲਾ ਲਿਆ ਗਿਆ ਹੈ। ਡੀਸੀ ਸਾਰੰਗਲ ਨੇ ਕਿਹਾ- ਇਹ ਫੈਸਲਾ ਸ਼ਹਿਰ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਸਬੰਧੀ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਦੇਹਾਤ ਪੁਲਿਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪੁਲਿਸ ਧਿਆਨ ਰੱਖੇਗੀ ਕਿ ਨਗਰ ਕੀਰਤਨ ਦੇ ਰੂਟ ‘ਤੇ ਕੋਈ ਵੀ ਪਾਬੰਦੀਸ਼ੁਦਾ ਦੁਕਾਨਾਂ ਨਾ ਖੁੱਲਣ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
----------- Advertisement -----------
ਜਲੰਧਰ ‘ਚ 25 ਨਵੰਬਰ ਨੂੰ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ
Published on
----------- Advertisement -----------
----------- Advertisement -----------












