ਜਲੰਧਰ ਦੇ ਪਤਾਰਾ ਇਲਾਕੇ ‘ਚ ਪੈਂਦੇ ਪਿੰਡ ਭੁਜਬਲ ਦੇ ਨਾਲ ਲੱਗਦੇ ਅਮਰ ਨਗਰ ‘ਚ ਦੋ ਬਾਈਕ ਸਵਾਰ ਨੌਜਵਾਨਾਂ ਵੱਲੋਂ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰ ਨੇ ਅਮਰੀਕਾ ਰਹਿੰਦੇ ਜਵਾਈ ‘ਤੇ ਕਤਲ ਦਾ ਦੋਸ਼ ਲਾਇਆ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਸੀ। ਮ੍ਰਿਤਕਾ ਦੀ ਪਛਾਣ ਰਣਜੀਤ ਕੌਰ ਵਾਸੀ ਅਮਰ ਨਗਰ ਵਜੋਂ ਹੋਈ ਹੈ।
ਪੁਲੀਸ ਨੇ ਮ੍ਰਿਤਕ ਦੇ ਪਿਤਾ ਜਗਤਾਰ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ। ਜਦੋਂ ਅਣਪਛਾਤੇ ਹਮਲਾਵਰਾਂ ਨੇ ਆ ਕੇ ਜਗਤਾਰ ਦੀ ਪਤਨੀ ਅਤੇ ਉਸ ਦੀ ਬੇਟੀ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰ ਵਾਲਿਆਂ ਮੁਤਾਬਕ ਲੜਕੀ ਦਾ ਵਿਆਹ ਕਰੀਬ 4 ਸਾਲ ਪਹਿਲਾਂ ਹੋਇਆ ਸੀ। ਜਿਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿਚਾਲੇ ਵਿਵਾਦ ਚਲ ਰਿਹਾ ਸੀ। ਦੋਵਾਂ ਦਾ ਇੱਕ ਬੱਚਾ ਵੀ ਹੈ।
ਜਗਤਾਰ ਸਿੰਘ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਜਾਣ ਤੋਂ ਪਹਿਲਾਂ ਉਸ ਦੀ ਪਤਨੀ ਦੀ ਲਾਸ਼ ਨੂੰ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਉਸ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਹ ਹਮਲਾ ਉਸ ਦੇ ਅਮਰੀਕਾ ਰਹਿੰਦੇ ਜਵਾਈ ਨੇ ਕਰਵਾਇਆ ਹੈ। ਜਿਸ ਕਾਰਨ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
----------- Advertisement -----------
ਜਲੰਧਰ ‘ਚ ਵੱਡੀ ਵਾਰਦਾਤ: ਮਾਂ-ਧੀ ਦਾ ਗੋ.ਲੀਆਂ ਮਾਰ ਕੇ ਕ.ਤਲ
Published on
----------- Advertisement -----------
----------- Advertisement -----------












