September 19, 2026, 10:51 pm
----------- Advertisement -----------
HomeNewsBreaking Newsਜਲੰਧਰ ਦੇ ਸੰਸਦ ਮੈਂਬਰ ਚੰਨੀ ਦੀ ਸੰਸਦੀ ਮੈਂਬਰਸ਼ਿਪ ਨੂੰ ਖਤਰਾ, ਨਾਮਜ਼ਦਗੀ ਫਾਰਮ 'ਚ...

ਜਲੰਧਰ ਦੇ ਸੰਸਦ ਮੈਂਬਰ ਚੰਨੀ ਦੀ ਸੰਸਦੀ ਮੈਂਬਰਸ਼ਿਪ ਨੂੰ ਖਤਰਾ, ਨਾਮਜ਼ਦਗੀ ਫਾਰਮ ‘ਚ ਗਲਤ ਜਾਣਕਾਰੀ ਦੇਣ ਦੇ ਦੋਸ਼

Published on

----------- Advertisement -----------

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

ਪਟੀਸ਼ਨ ਦਾਇਰ ਕਰਦੇ ਹੋਏ ਭਾਜਪਾ ਆਗੂ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਸ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।

ਦੱਸ ਦਈਏ ਚੋਣਾਂ ਦੌਰਾਨ ਇਕ ਹੋਟਲ ਵਿਚ 24 ਘੰਟੇ ਖਾਣੇ ਦੀ ਸਹੂਲਤ ਸੀ ਪਰ ਉਨ੍ਹਾਂ ਨੇ ਚੋਣ ਪ੍ਰਚਾਰ ਦੇ ਵੇਰਵਿਆਂ ਵਿਚ ਇਸ ਦੀ ਕੀਮਤ ਦਾ ਜ਼ਿਕਰ ਨਹੀਂ ਕੀਤਾ। ਉਹ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ ਪਰ ਇਸ ਦੌਰਾਨ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦੇ ਵੇਰਵਿਆਂ ਵਿੱਚ ਇੱਕ ਵੀ ਗੱਡੀ ਦੇ ਖਰਚ ਦਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਨੇ ਰਾਮਾ ਮੰਡੀ ਵਿੱਚ ਬਿਨਾਂ ਮਨਜ਼ੂਰੀ ਤੋਂ ਰੋਡ ਸ਼ੋਅ ਕੀਤਾ। ਇੱਥੋਂ ਤੱਕ ਕਿ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰ ਸਲਿੱਪਾਂ ਵੰਡਣ ਲਈ ਬਣਾਏ ਗਏ ਬੂਥਾਂ ‘ਤੇ ਹੋਏ ਖਰਚੇ ਦਾ ਵੇਰਵਾ ਵੀ ਨਹੀਂ ਦਿੱਤਾ ਗਿਆ।

ਪਟੀਸ਼ਨਰ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਚੰਨੀ ਨੇ ਚੋਣਾਂ ਜਿੱਤਣ ਲਈ ਭ੍ਰਿਸ਼ਟ ਸਾਧਨਾਂ ਦੀ ਵਰਤੋਂ ਕੀਤੀ। ਲੂਥਰਾ ਨੇ ਮੰਗ ਉਠਾਈ ਹੈ ਕਿ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਉਨ੍ਹਾਂ ਦੀ ਚੋਣ ਰੱਦ ਕੀਤੀ ਜਾਵੇ। ਪਟੀਸ਼ਨਰ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ।

ਚੋਣਾਂ ਖਤਮ ਹੋਣ ਦੇ 45 ਦਿਨ ਬਾਅਦ ਚੋਣ ਕਮਿਸ਼ਨ ਦੀ ਆਗਿਆ ਨਾਲ ਈਵੀਐਮ ਨੂੰ ਸਟਰਾਂਗ ਰੂਮ ਤੋਂ ਵੇਅਰਹਾਊਸ ਵਿੱਚ ਤਬਦੀਲ ਕਰਨਾ ਪੈਂਦਾ ਹੈ। ਪਰ ਹਾਈ ਕੋਰਟ ਨੇ ਜਲੰਧਰ ਵਿੱਚ ਚੋਣ ਤਹਿਸੀਲਦਾਰ ਨੂੰ ਈਵੀਐਮਜ਼ ਨੂੰ ਗੋਦਾਮ ਵਿੱਚ ਸ਼ਿਫਟ ਨਾ ਕਰਨ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣ ਸਮੇਤ ਸਾਰਾ ਰਿਕਾਰਡ ਰੱਖਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...