September 13, 2026, 12:57 am
----------- Advertisement -----------
HomeNewsLatest Newsਜਲੰਧਰ 'ਚ ਤੇਜ਼ ਰਫਤਾਰ ਬੱਸ 'ਚੋਂ ਡਿੱਗੀ ਬਜ਼ੁਰਗ ਔਰਤ; ਹਸਪਤਾਲ 'ਚ ਇਲਾਜ...

ਜਲੰਧਰ ‘ਚ ਤੇਜ਼ ਰਫਤਾਰ ਬੱਸ ‘ਚੋਂ ਡਿੱਗੀ ਬਜ਼ੁਰਗ ਔਰਤ; ਹਸਪਤਾਲ ‘ਚ ਇਲਾਜ ਦੌਰਾਨ ਤੋੜਿਆ ਦਮ

Published on

----------- Advertisement -----------

ਪੰਜਾਬ ਦੇ ਜਲੰਧਰ ਦੇ ਗੁਰਾਇਆ ਕਸਬੇ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਇਕ ਮਿੰਨੀ ਬੱਸ ਚਾਲਕ ਦੀ ਲਾਪਰਵਾਹੀ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਬਲਵੀਰ ਕੌਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਬਲਬੀਰ ਕੌਰ ਗੁਰਾਇਆ ਦੇ ਪਿੰਡ ਕਾਹਾਨਾ ਢੇਸੀਆਂ ਸਥਿਤ ਸਰਕਾਰੀ ਹਸਪਤਾਲ ਤੋਂ ਦਵਾਈ ਲੈਣ ਆਈ ਸੀ। ਦਵਾਈ ਲੈਣ ਤੋਂ ਬਾਅਦ ਉਹ ਮਿੰਨੀ ਬੱਸ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਪਰਤ ਰਹੀ ਸੀ। ਇਸ ਦੌਰਾਨ ਬੱਸ ਚਾਲਕ ਨੇ ਬੱਸ ਨੂੰ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਭਜਾਇਆ। ਜਦੋਂ ਬੱਸ ਚਾਲਕ ਨੇ ਪਿੰਡ ਨੇੜੇ ਅਚਾਨਕ ਮੋੜ ਮੋੜਿਆ ਤਾਂ ਬਲਵੀਰ ਕੌਰ ਬੱਸ ਦੇ ਦਰਵਾਜ਼ੇ ਤੋਂ ਬਾਹਰ ਡਿੱਗ ਗਈ ਅਤੇ ਗੰਭੀਰ ਜ਼ਖ਼ਮੀ ਹੋ ਗਈ। ਸਵਾਰੀਆਂ ਨੇ ਬੱਸ ਡਰਾਈਵਰ ਨੂੰ ਦੱਸਿਆ ਪਰ ਉਸ ਨੇ ਬੱਸ ਨਹੀਂ ਰੋਕੀ। ਕਰੀਬ ਦੋ ਕਿਲੋਮੀਟਰ ਬਾਅਦ ਜਾ ਕੇ ਬੱਸ ਰੁਕੀ।
ਬਜ਼ੁਰਗ ਔਰਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਬਜ਼ੁਰਗ ਔਰਤ ਦੀ ਰਾਤ ਨੂੰ ਮੌਤ ਹੋ ਗਈ। ਪੁਲੀਸ ਨੇ ਉਕਤ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...