ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਆਪਣੇ ਪੰਜਾਬ ਦੌਰੇ ਦੌਰਾਨ ਅੱਜ ਜਲੰਧਰ ਦੇ ਕਿਸ਼ਨਗੜ੍ਹ ਪਹੁੰਚੇ। ਉੱਥੇ ਉਹ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਮਿਲੇ ਅਤੇ ਸਾਰਿਆਂ ਨੂੰ ਏਕਤਾ ਦਾ ਪਾਠ ਪੜ੍ਹਾਇਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਕਿਹਾ ਕਿ ਸਰਕਾਰਾਂ ਅਜੇ ਵੀ ਕਿਸਾਨਾਂ ਨੂੰ ਧੋਖਾ ਦੇ ਰਹੀਆਂ ਹਨ। ਉਨ੍ਹਾਂ ਨੇ ਸਰਕਾਰਾਂ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰਾਂ ਜਾਅਲਸਾਜ਼ ਹੈ ਅਤੇ ਬੇਈਮਾਨ ਹਨ ਜੋ ਦੇਸ਼ ਦੇ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ।ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਦੋ ਫਾੜ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਇੱਕ ਵੱਡੇ ਅੰਦੋਲਨ ਲਈ ਤਿਆਰ ਰਹਿਣ ਲਈ ਵੀ ਕਿਹਾ। ਹਾਲਾਂਕਿ ਇਹ ਵੀ ਕਿਹਾ ਕਿ ਸਿੰਘੂ ਬਾਰਡਰ ਜਾਣ ਦਾ ਹਾਲੇ ਕੋਈ ਵੀ ਪਲਾਨ ਨਹੀਂ ਹੈ ਅਤੇ ਸਮਾਂ ਆਉਣ ਤੇ ਇਸ ਦਾ ਸਥਾਨ ਵੀ ਦੱਸ ਦਿੱਤਾ ਜਾਵੇਗਾ। ਟਿਕੈਤ ਨੇ ਕਿਹਾ ਕਿ ਇਸ ਵਾਰ ਆਉਣ ਵਾਲੇ ਵੱਡੇ ਅੰਦੋਲਨ ਵਿੱਚ ਇਕੱਲੇ ਕਿਸਾਨ ਹੀ ਨਹੀਂ ਬਲਕਿ ਦੇਸ਼ ਦੇ ਨੌਜਵਾਨ ਬਜ਼ੁਰਗ ਸਭ ਹਿੱਸਾ ਲੈਣਗੇ।
ਇਸ ਦੌਰਾਨ ਉਨ੍ਹਾਂ ਨੇ ਸਭ ਤੋਂ ਗੰਭੀਰ ਮੁੱਦਿਆਂ ਵਿੱਚੋ ਇਕ ਪਰਾਲੀ ਦੇ ਮੁੱਦੇ ਤੇ ਵੀ ਗੱਲ ਬਾਤ ਕੀਤੀ ਉਨ੍ਹਾਂ ਪਰਾਲੀ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਕੋਲ ਵੱਡੀਆਂ ਵੱਡੀਆਂ ਖੇਤੀਬਾੜੀ ਯੂਨੀਵਰਸਿਟੀਆਂ , ਸਾਇੰਟਿਸਟ ਅਤੇ ਹੋਰ ਅਧਿਕਾਰੀ ਮੌਜੂਦ ਹਨ, ਉਹ ਕੋਈ ਅਜਿਹੀ ਤਕਨੀਕ ਦੱਸਣ ਜਿਸ ਨਾਲ ਪਰਾਲੀ ਦਾ ਹੱਲ ਹੋ ਸਕੇ।
----------- Advertisement -----------
ਜਲੰਧਰ: ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਫਿਰ ਹੋਵੇਗਾ ਵੱਡਾ ਅੰਦੋਲਨ,ਤਿਆਰ ਰਹਿਣ ਕਿਸਾਨ
Published on
----------- Advertisement -----------
----------- Advertisement -----------












