September 5, 2026, 8:17 pm
----------- Advertisement -----------
HomeNewsLatest Newsਬਜ਼ੁਰਗ ਕਬਾੜੀਏ ਦੀ ਚਮਕੀ ਕਿਸਮਤ! ਜਿੱਤੀ 2.5 ਕਰੋੜ ਰੁਪਏ ਦੀ ਲਾਟਰੀ

ਬਜ਼ੁਰਗ ਕਬਾੜੀਏ ਦੀ ਚਮਕੀ ਕਿਸਮਤ! ਜਿੱਤੀ 2.5 ਕਰੋੜ ਰੁਪਏ ਦੀ ਲਾਟਰੀ

Published on

----------- Advertisement -----------

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕਸਬੇ ਵਿੱਚ ਇੱਕ ਬਜ਼ੁਰਗ ਕਬਾੜੀਏ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। 67 ਸਾਲਾ ਪ੍ਰੀਤਮ ਲਾਲ ਜੱਗੀ ਨੇ ਰੱਖੜੀ ਦੇ ਮੌਕੇ ‘ਤੇ ਇਹ ਲਾਟਰੀ ਟਿਕਟ ਸਿਰਫ 500 ਰੁਪਏ ‘ਚ ਖਰੀਦੀ ਸੀ।
ਆਦਮਪੁਰ ਵਾਸੀ ਪ੍ਰੀਤਮ ਨੇ ਦੱਸਿਆ ਕਿ ਉਹ ਪਿਛਲੇ 50 ਸਾਲਾਂ ਤੋਂ ਟਿਕਟਾਂ ਖਰੀਦ ਰਿਹਾ ਹੈ। ਪਿਛਲੇ ਹਫ਼ਤੇ ਉਸ ਨੇ ਸ਼ਹਿਰ ਤੋਂ ਆਏ ਸੇਵਕ ਨਾਮਕ ਵਿਅਕਤੀ ਤੋਂ ਲਾਟਰੀ ਦੀ ਟਿਕਟ ਖਰੀਦੀ ਸੀ। ਇਹ ਟਿਕਟ ਉਸ ਨੇ ਆਪਣੇ ਨਾਂ ‘ਤੇ ਨਹੀਂ ਸਗੋਂ ਆਪਣੀ ਪਤਨੀ ਅਨੀਤਾ ਜੱਗੀ ਉਰਫ ਬਬਲੀ ਦੇ ਨਾਂ ‘ਤੇ ਖਰੀਦੀ ਸੀ। ਐਤਵਾਰ ਸਵੇਰੇ ਜਦੋਂ ਉਸਨੇ ਅਖਬਾਰ ਪੜ੍ਹਿਆ ਤਾਂ ਉਸਨੂੰ ਪਤਾ ਲੱਗਾ ਕਿ ਉਸਨੇ ਲਾਟਰੀ ਜਿੱਤ ਲਈ ਹੈ।
ਪ੍ਰੀਤਮ ਨੇ ਕਿਹਾ- ਪਹਿਲਾਂ ਤਾਂ ਮੈਨੂੰ ਵਿਸ਼ਵਾਸ ਨਹੀਂ ਹੋਇਆ ਕਿ ਮੈਂ ਲਾਟਰੀ ਜਿੱਤ ਲਈ ਹੈ, ਪਰ ਫਿਰ ਮੈਨੂੰ ਸ਼ਹਿਰ ਤੋਂ ਲਾਟਰੀ ਵੇਚਣ ਵਾਲੀ ਏਜੰਸੀ ਦਾ ਫੋਨ ਆਇਆ। ਜਿਸ ਤੋਂ ਬਾਅਦ ਮੈਨੂੰ ਯਕੀਨ ਹੋ ਗਿਆ ਕਿ ਮੈਂ ਸੱਚਮੁੱਚ ਲਾਟਰੀ ਜਿੱਤੀ ਹੈ। ਪ੍ਰੀਤਮ ਦਾ ਕਹਿਣਾ ਹੈ ਕਿ ਪੈਸੇ ਮਿਲਣ ਤੋਂ ਬਾਅਦ ਉਹ ਸਾਰੀ ਰਕਮ ਦਾ ਕਰੀਬ 25 ਫੀਸਦੀ ਸਮਾਜਿਕ ਕੰਮਾਂ ‘ਚ ਲਗਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...