October 28, 2026, 5:53 pm
----------- Advertisement -----------
HomeNewsLatest Newsਚੋਰਾਂ ਦੇ ਹੌਸਲੇ ਹੋਏ ਬੁਲੰਦ! ਜਲੰਧਰ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ 'ਚ...

ਚੋਰਾਂ ਦੇ ਹੌਸਲੇ ਹੋਏ ਬੁਲੰਦ! ਜਲੰਧਰ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ‘ਚ ਚੋਰੀ ਕਰ ਹੋਏ ਫਰਾਰ

Published on

----------- Advertisement -----------

ਜਲੰਧਰ ਦੇ ਸੋਢਲ ਨਗਰ ਸਥਿਤ ਪ੍ਰਾਚੀਨ ਕਾਲੀ ਮਾਤਾ ਦੇ ਮੰਦਰ ਦੇ ਤਾਲੇ ਤੋੜ ਕੇ ਚੋਰਾਂ ਨੇ ਗੋਲਕ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਘਟਨਾ ਸਬੰਧੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁਲਜ਼ਮ ਗੋਲਕ ਵਿੱਚ ਪਈ ਸਾਰੀ ਨਕਦੀ ਵੀ ਲੈ ਗਏ ਹਨ।
ਮੰਦਰ ਦੇ ਪੁਜਾਰੀ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੰਦਰ 40 ਸਾਲ ਪੁਰਾਣਾ ਹੈ, ਚੋਰਾਂ ਨੇ ਵੀਰਵਾਰ ਰਾਤ ਕਰੀਬ 1 ਵਜੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ।
ਮੰਦਰ ਦੇ ਪੁਜਾਰੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠਿਆ ਤੇ ਇਸ਼ਨਾਨ ਕਰਕੇ ਮੰਦਰ ਪਹੁੰਚਿ ਤਾਂ ਮੰਦਰ ਦੇ ਬਾਹਰ ਗੋਲਕ ਨੁਕਸਾਨਿਆ ਪਿਆ ਸੀ। ਉਸ ਨੇ ਇਸ ਬਾਰੇ ਮੰਦਰ ਪ੍ਰਬੰਧਕ ਨੂੰ ਸੂਚਿਤ ਕੀਤਾ। ਸੀਸੀਟੀਵੀ ਕੈਮਰੇ ਦੇਖਣ ਲਈ ਜਦੋਂ ਕਮਰਾ ਖੋਲ੍ਹਿਆ ਗਿਆ ਤਾਂ ਸੀਸੀਟੀਵੀ ਕੈਮਰੇ ਦਾ ਪਲੱਗ ਵੀ ਕੱਢਿਆ ਹੋਇਆ ਸੀ।
ਪੁਜਾਰੀ ਦਾ ਕਹਿਣਾ ਹੈ ਕਿ ਫਿਲਹਾਲ ਨਕਦੀ ਦਾ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ। ਮੁਲਜ਼ਮਾਂ ਨੂੰ ਪਤਾ ਸੀ ਕਿ ਮੰਦਰ ਦੇ ਕੈਮਰੇ ਕਿਥੋਂ ਬੰਦ ਹੋਣਗੇ, ਇਸ ਲਈ ਪੁਲੀਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਪੰਡਿਤ ਨੇ ਕਿਸੇ ‘ਤੇ ਕੋਈ ਸ਼ੱਕ ਪ੍ਰਗਟਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...