April 20, 2026, 8:16 pm
----------- Advertisement -----------
HomeNewsLatest Newsਜਲੰਧਰ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਮਾਲਕ ਦੀ ਮੌਤ, ਜਾਣੋ...

ਜਲੰਧਰ ‘ਚ ਟਰੱਕ ਦੀ ਲਪੇਟ ‘ਚ ਆਉਣ ਨਾਲ ਮਾਲਕ ਦੀ ਮੌਤ, ਜਾਣੋ ਕਿੰਝ ਵਾਪਰਿਆ ਰੂਹ ਕੰਬਾਊ ਹਾਦਸਾ

Published on

----------- Advertisement -----------

ਜਲੰਧਰ ‘ਚ ਇੰਡਸਟਰੀ ਏਰੀਆ ਨੇੜੇ ਇਕ ਟਰੱਕ ਨੂੰ ਪਿੱਛੇ ਕਰਦੇ ਸਮੇਂ ਇਕ ਵਿਅਕਤੀ ਟਰੱਕ ਅਤੇ ਕੰਧ ਵਿਚਕਾਰ ਫਸ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਜਨ ਵਾਸੀ ਮਲੂਮ ਚੱਕਾ, ਗੁਰਦਾਸਪੁਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੇ ਮੁਲਜ਼ਮ ਟਰੱਕ ਡਰਾਈਵਰ ਗੁਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਹਸਨਪੁਰ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ ਲਾਪਰਵਾਹੀ ਨਾਲ ਟਰੱਕ ਚਲਾਉਣ ਦਾ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਦੇ ਪਿਤਾ ਕਸਤੂਰੀ ਲਾਲ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਸ ਦਾ ਆਪਣਾ ਟਰੱਕ ਹੈ। ਉਸ ਨੇ ਗੁਰਪ੍ਰੀਤ ਨੂੰ ਟਰੱਕ ਚਲਾਉਣ ਲਈ ਡਰਾਈਵਰ ਵਜੋਂ ਰੱਖਿਆ ਸੀ। ਕੱਲ੍ਹ ਸਾਜਨ ਅਤੇ ਗੁਰਪ੍ਰੀਤ ਦੋਵੇਂ ਟਰੱਕ ਲੈ ਕੇ ਜਲੰਧਰ ਦੇ ਇੰਡਸਟਰੀ ਏਰੀਏ ਵਿੱਚ ਆਏ ਸਨ। ਬੇਟਾ ਸਾਜਨ ਟਰੱਕ ਦੇ ਪਿੱਛੇ ਕੰਧ ਨਾਲ ਖੜ੍ਹਾ ਸੀ। ਇਸ ਦੌਰਾਨ ਗੁਰਪ੍ਰੀਤ ਨੇ ਟਰੱਕ ਨੂੰ ਪਿੱਛੇ ਕਰ ਲਿਆ। ਜਿਸ ਕਾਰਨ ਉਹ ਟਰੱਕ ਅਤੇ ਕੰਧ ਵਿਚਕਾਰ ਫਸ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ।
ਡਰਾਈਵਰ ਅਤੇ ਆਸ-ਪਾਸ ਦੇ ਲੋਕਾਂ ਨੇ ਸਾਜਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਉਸੇ ਸਮੇਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸਦੇ ਬਾਅਦ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਪੀੜਤਾ ਦੇ ਬਿਆਨ ਦਰਜ ਕਰਕੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...