ਜਲੰਧਰ, 21 ਜੂਨ 2024 – ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਅੱਜ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਮੰਤਰੀ ਅਮਨ ਅਰੋੜਾ, ਪਾਵਾਂ ਕੁਮਾਰ ਟੀਨੂੰ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਮੱਥਾ ਟੇਕਿਆ।
----------- Advertisement -----------
ਜਲੰਧਰ ਪੱਛਮੀ ਜ਼ਿਮਨੀ ਚੋਣ: AAP ਉਮੀਦਵਾਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
Published on
----------- Advertisement -----------