August 24, 2026, 7:39 am
----------- Advertisement -----------
HomeNewsBreaking Newsਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 10 ਜੂਨ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...