September 5, 2026, 8:24 pm
----------- Advertisement -----------
HomeNewsBreaking Newsਜਲੰਧਰ ਵੈਸਟ ਜ਼ਿਮਨੀ ਚੋਣ: ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ

ਜਲੰਧਰ ਵੈਸਟ ਜ਼ਿਮਨੀ ਚੋਣ: ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ

Published on

----------- Advertisement -----------
  • ਕਾਂਗਰਸ, ‘ਆਪ’ ਤੇ ਅਕਾਲੀ ਦਲ ਦੇ ਉਮੀਦਵਾਰ ਦਾਖਲ ਕਰਨਗੇ ਨਾਮਜ਼ਦਗੀ ਫਾਰਮ
  • ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾਖਲ ਕਰ ਚੁੱਕੇ ਨੇ ਨਾਮਜ਼ਦਗੀ ਪੱਤਰ ਦਾਖਲ

ਜਲੰਧਰ, 21 ਜੂਨ 2024 – ਜਲੰਧਰ ‘ਚ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਅੱਜ ਕਾਂਗਰਸ, ‘ਆਪ’ ਅਤੇ ਅਕਾਲੀ ਦਲ ਸਮੇਤ ਹੋਰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਉਮੀਦਵਾਰ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਵੀ ਕਰਨਗੇ।

ਦੱਸ ਦੇਈਏ ਕਿ ਕਾਂਗਰਸ ਨੇ ਸੁਰਿੰਦਰ ਕੌਰ ਨੂੰ, ਆਪ ਨੇ ਮਹਿੰਦਰ ਭਗਤ ਨੂੰ ਅਤੇ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਥੇ ਹੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਕੱਲ੍ਹ ਯਾਨੀ ਵੀਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ ‘ਚ ਸ਼ਾਮਲ ਹੋਏ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ 29 ਮਈ ਨੂੰ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਅੰਗੁਰਲ ਨੇ 30 ਮਈ ਨੂੰ ਅਸਤੀਫਾ ਵਾਪਸ ਲੈਣ ਲਈ ਸਪੀਕਰ ਨੂੰ ਪੱਤਰ ਲਿਖਿਆ ਸੀ।

3 ਜੂਨ ਨੂੰ ਸਪੀਕਰ ਨੇ ਅੰਗੁਰਲ ਨੂੰ ਉਨ੍ਹਾਂ ਦੇ ਅਸਤੀਫੇ ‘ਤੇ ਚਰਚਾ ਕਰਨ ਲਈ ਬੁਲਾਇਆ ਸੀ। ਪਰ 30 ਮਈ ਨੂੰ ਹੀ ਅੰਗੁਰਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਇਸ ‘ਤੇ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਦੀ ਗੱਲ ਕਹੀ ਸੀ।

ਦਿਲਚਸਪ ਗੱਲ ਇਹ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਗਤ ਅਤੇ ਅੰਗੁਰਾਲ ਵੀ ਚੋਣ ਮੈਦਾਨ ਵਿੱਚ ਸਨ। ਉਦੋਂ ਮਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ ਅਤੇ ਅੰਗੁਰਾਲ ‘ਆਪ’ ਦੇ ਉਮੀਦਵਾਰ ਸਨ। ਇਸ ਵਾਰ ਉਲਟਾ ਹੋ ਗਿਆ ਹੈ। ਭਗਤ ‘ਆਪ’ ਤੋਂ ਹਨ ਜਦਕਿ ਅੰਗੁਰਾਲ ਭਾਜਪਾ ਤੋਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...