ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਵੀ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ।

ਦੱਸ ਦਈਏ ਕਿ ਇਸ ਵਾਰ ‘ਆਪ’ ਨੇ ਭਾਜਪਾ ਛੱਡ ਕੇ ਆਏ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ।
ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ 10 ਜੁਲਾਈ ਨੂੰ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।












