September 29, 2026, 7:05 am
----------- Advertisement -----------
HomeNewsLatest Newsਜਸਕਰਨ ਸਿੰਘ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਸੰਭਾਲਿਆ ਕਾਰਜਭਾਰ

ਜਸਕਰਨ ਸਿੰਘ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਸੰਭਾਲਿਆ ਕਾਰਜਭਾਰ

Published on

----------- Advertisement -----------

ਜਸਕਰਨ ਸਿੰਘ, ਆਈ.ਪੀ.ਐਸ ਨੇ ਅੱਜ ਮਿਤੀ 13-11-2022 ਨੂੰ ਬਤੌਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋਏ। ਇਸ ਉਪਰੰਤ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਜੋ ਜਿੰਮੇਵਾਰੀ ਸੋਪੀ ਗਈ ਹੈ ਉਸਨੂੰ ਤਣਦੇਹੀ ਤੇ ਨਿਸ਼ਟਾ ਨਾਲ ਨਿਭਾਉਣਗੇ।

ਕਮਿਸ਼ਨਰੇਂਟ ਪੁਲਿਸ, ਅੰਮ੍ਰਿਤਸਰ ਵਿੱਚ ਕਾਨੂੰਨ ਵਿਵੱਸਥਾ ਅਤੇ ਅਮਨ-ਸ਼ਾਂਤੀ ਨੂੰ ਬਹਾਲ ਰੱਖਣਾਂ, ਮੁੱਖ ਤਰਜ਼ੀਹ ਹੋਵੇਗੀ। ਸਮਾਜ ਦੇ ਮਾੜੇ ਅਨਸਰਾਂ, ਗੈਗਸਟਰਾਂ, ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਈਬਰ ਕਰਾਇਮ ਵੱਲ ਵਿਸ਼ੇਸ਼ ਧਿਆਨ ਦੇ ਕੇ Online ਠੱਗੀ ਕਰਨ ਵਾਲਿਆ ਦੇ ਖਿਲਾਫ਼ ਮੁਹਿੰਮ ਚਲਾਈ ਜਾਵੇਗੀ। ਉਹਨਾਂ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਅਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਪਬਲਿਕ ਵਾਸਤੇ ਤੇ ਪਬਲਿਕ ਦੇ ਨਾਲ, ਹਰ ਸਮੇਂ ਸੇਵਾ ਲਈ ਤੱਤਪਰ ਹੈ। ਪਬਲਿਕ ਦੀਆਂ ਸ਼ਿਕਾਇਤਾਂ ਨੂੰ ਤਰਜ਼ੀਹ ਦੇ ਕੇ ਦਰਖਾਸਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇਗਾ।

ਗੁਰੂ ਨਗਰੀ ਅੰਮ੍ਰਿਤਸਰ ਵਿੱਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਯਾਤਰੀਆਂ ਨੂੰ ਟਰੈਫਿਕ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਜੋ ਟਰੈਫਿਕ ਨੂੰ ਨਿਰਵਿਘਨ ਚਲਾਉਂਣ ਵੱਲ ਖਾਸ ਧਿਆਨ ਦਿੱਤਾ ਜਾਵੇਗਾ। ਜਸਕਰਨ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਬਤੌਰ ਪ੍ਰੋਬੇਸ਼ਨਰ ਡੀ.ਐਸ.ਪੀ ਭਰਤੀ ਹੋਏ ਸੀ ਤੇ ਸਾਲ–1998 ਨੂੰ ਬਤੌਰ ਆਈ.ਪੀ.ਐਸ. ਤਰੱਕੀਯਾਬ ਹੋਏ ਸਨ। ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਅਹੁਦਾ ਸੰਭਾਲਨ ਤੋਂ ਪਹਿਲਾਂ ਆਈ.ਜੀ.ਪੀ, ਫਿਰੋਜ਼ਪੁਰ ਰੇਂਜ਼, ਫਿਰੋਜ਼ਪੁਰ, ਆਈ.ਜੀ.ਪੀ ਪੀ.ਏ.ਪੀ. ਜਲੰਧਰ, ਆਈ.ਜੀ.ਪੀ ਬਠਿੰਡਾ ਰੇਜ, ਬਠਿੰਡ, ਅਤੇ ਆਈ.ਜੀ.ਪੀ ਲੁਧਿਆਣਾ ਰੇਂਜ਼, ਲੁਧਿਆਣਾ ਤੋ ਇਲਾਵਾ ਕਈ ਹੋਰ ਅਹਿਮ ਅਹੁਦਿਆਂ ਪਰ ਸੇਵਾ ਨਿਭਾ ਚੁੱਕੇ ਹਨ।

ਜਸਕਰਨ ਸਿੰਘ, ਆਈ.ਪੀ.ਐਸ ਵੱਲੋ ਪੰਜਾਬ ਪੁਲਿਸ ਵਿੱਚ ਇਮਾਨਦਾਰੀ ਅਤੇ ਚੰਗੀਆਂ ਸੇਵਾਵਾ ਨਿਭਾਉਣ ‘ਤੇ ਪੰਜਾਬ ਸਰਕਾਰ ਵੱਲੋ “Police Medal for Meritorious Service” ਦਿੱਤਾ ਗਿਆ ਅਤੇ ਮਾਨਯੋਗ ਡੀ.ਜੀ.ਪੀ, ਪੰਜਾਬ ਵੱਲੋ ਵੱਖ-ਵੱਖ ਸਮੇ Award of “Director General Commendation Disc” ਨਾਲ ਵੀ ਸਮਾਨਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...