June 9, 2026, 1:35 am
----------- Advertisement -----------
HomeNewsLatest Newsਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ...

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਸਿਹਤ ਮੰਤਰੀ ਤੇ ਵਿਧਾਇਕਾਂ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

Published on

----------- Advertisement -----------

ਪਟਿਆਲਾ, 21 ਅਕਤੂਬਰ : ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਕੁਲਵੰਤ ਸਿੰਘ ਬਾਜ਼ੀਗਰ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦਫ਼ਤਰ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਸਿਹਤ ਮੰਤਰੀ ਅਤੇ ਸਮੂਹ ਪਤਵੰਤਿਆਂ ਨੇ ਜੱਸੀ ਸੋਹੀਆਂ ਵਾਲਾ ਨੂੰ ਪਾਰਟੀ ਦਾ ਵਫ਼ਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਜੱਸੀ ਸੋਹੀਆਂ ਵਾਲਾ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਜੱਸੀ ਸੋਹੀਆਂ ਵਾਲਾ ਨੂੰ ਜ਼ਿਲ੍ਹੇ ਦੇ ਵਿਕਾਸ ਲਈ ਅਹਿਮ ਜਿੰਮੇਵਾਰ ਸੌਂਪ ਕੇ ਸਮਰਪਿਤ ਵਰਕਰਾਂ ਦੀ ਕਦਰ ਪਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜਸਵੀਰ ਸਿੰਘ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੀ ਸਲਾਹ ਨਾਲ ਜ਼ਿਲ੍ਹੇ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।
ਜਿਕਰਯੋਗ ਹੈ ਕਿ ਜੱਸੀ ਸੋਹੀਆਂ ਵਾਲਾ, ਬਤੌਰ ਪੱਤਰਕਾਰ ਅਤੇ ਗੀਤਕਾਰ ਸਮਾਜ ਪ੍ਰਤੀ ਆਪਣੀ ਸੇਵਾ ਨਿਭਾਉਂਦਿਆਂ ਪਿੰਡ ਸਰੈਣ ਦਾਸ ਕਲੋਨੀ ਦੇ ਪਹਿਲੇ ਸਰਪੰਚ ਬਣੇ, ਪੀ.ਏ.ਡੀ.ਬੀ. ਨਾਭਾ ਦੇ ਡਾਇਰੈਕਟਰ, ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਤੇ ਪ੍ਰੈਸ ਕਲੱਬ ਨਾਭਾ ਦੇ ਪ੍ਰਧਾਨ ਵੀ ਰਹੇ ਅਤੇ ਹੁਣ ਆਮ ਆਦਮੀ ਪਾਰਟੀ ਵਿੱਚ ਐਸ.ਸੀ. ਵਿੰਗ ਦੇ ਜੁਆਇੰਟ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ।
ਜੱਸੀ ਸੋਹੀਆਂ ਵਾਲਾ ਵੱਲੋਂ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਪਿਤਾ ਅਜੈਬ ਸਿੰਘ, ਮਾਤਾ ਚਰਨਜੀਤ ਕੌਰ, ਪਤਨੀ ਹਰਜੀਤ ਕੌਰ, ਭਰਾ ਸਤਪਾਲ ਸਿੰਘ ਚੌਹਾਨ, ਸੰਤ ਦਾਰਾ ਸਿੰਘ ਮੂਲ੍ਹਾ ਬੱਧਾ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਮੇਘ ਚੰਦ ਸ਼ੇਰਮਾਜਰਾ, ਗੁਰਮੇਲ ਸਿੰਘ ਘਰਾਂਚੋਂ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੁਕਤਸਰ ਸੁਖਜਿੰਦਰ ਸਿੰਘ ਕਾਉਣੀ, ਆਪ ਦੇ ਬੁਲਾਰੇ ਐਮ.ਪੀ. ਮਲਹੋਤਰਾ ਤੇ ਐਡਵੋਕੇਟ ਰਵਿੰਦਰ ਰਾਜਪੁਰਾ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਸਮੇਤ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਆਗੂ, ਵਰਕਰ ਅਤੇ ਨਾਭਾ ਤੋਂ ਆਈਆਂ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...