ਅਸਾਮ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਸਹਿਜਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ 28 ਮਈ ਨੂੰ ਦੇਰ ਸ਼ਾਮ ਪਟਿਆਲਾ ਛਾਉਣੀ ਲਿਆਂਦਾ ਗਿਆ। ਅੱਜ ਸਵੇਰੇ 10 ਵਜੇ ਮ੍ਰਿਤਕ ਦੇਹ ਨੂੰ ਪਿੰਡ ਰੰਧਾਵਾ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ। ਅੰਤਿਮ ਦਰਸ਼ਨਾਂ ਤੋਂ ਬਾਅਦ ਕੁਝ ਸਮੇਂ ਬਾਅਦ ਸਥਾਨਕ ਸ਼ਮਸ਼ਾਨਘਾਟ ਵਿਖੇ ਸ਼ਹੀਦ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਸ਼ਹੀਦ ਸਹਿਜਪਾਲ ਸਿੰਘ ਦਾ ਅੰਤਿਮ ਸਸਕਾਰ ਅੱਜ ਸਵੇਰੇ 11 ਵਜੇ ਸਥਾਨਕ ਸ਼ਮਸ਼ਾਨਘਾਟ ਵਿਖੇ ਫੌਜੀ ਸਨਮਾਨਾਂ ਨਾਲ ਹੋਵੇਗਾ। ਪਿਤਾ ਅਮਰਜੀਤ ਸਿੰਘ ਸ਼ਹੀਦ ਪੁੱਤਰ ਦੀ ਚਿਤਾ ਨੂੰ ਅਗਨ ਭੇਟ ਕਰਨਗੇ। ਸ਼ਹੀਦ ਸਹਿਜਪਾਲ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਬਨਿਟ ਮੰਤਰੀ ਜੋੜਾਮਾਜਰਾ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸਹਿਜਪਾਲ ਸਿੰਘ ਸਾਲ 2015 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਸਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ (21) ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਇਸ ਸਮੇਂ ਲੱਦਾਖ ਵਿੱਚ ਤਾਇਨਾਤ ਹੈ।
----------- Advertisement -----------
ਅਸਾਮ ‘ਚ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨ ਸਹਿਜਪਾਲ ਸਿੰਘ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ
Published on
----------- Advertisement -----------
----------- Advertisement -----------












