July 2, 2026, 12:54 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਪੁੱਡਾ ਦਾ ਜੇ.ਈ. ਅਤੇ ਪ੍ਰਾਈਵੇਟ ਸੁਰੱਖਿਆ ਗਾਰਡ 10,000 ਰੁਪਏ ਰਿਸ਼ਵਤ...

ਵਿਜੀਲੈਂਸ ਵੱਲੋਂ ਪੁੱਡਾ ਦਾ ਜੇ.ਈ. ਅਤੇ ਪ੍ਰਾਈਵੇਟ ਸੁਰੱਖਿਆ ਗਾਰਡ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 10 ਅਗਸਤ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁੱਡਾ ਦੀ ਬਠਿੰਡਾ ਵਿਕਾਸ ਅਥਾਰਟੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਗੁਰਵਿੰਦਰ ਸਿੰਘ ਅਤੇ ਇੱਕ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਵਾਸੀ ਮਾਡਲ ਟਾਊਨ ਫੇਜ਼-1, ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਹਰਚੰਦ ਸਿੰਘ ਸੂਬੇਦਾਰ ਤੋਂ ਮਾਡਲ ਟਾਊਨ ਫੇਜ਼-1 ਬਠਿੰਡਾ ਵਿਖੇ ਸਥਿਤ ਮਕਾਨ ਨੰਬਰ ਐਲ.ਆਈ.ਜੀ.-2397 ਖਰੀਦਣਾ ਚਾਹੁੰਦਾ ਸੀ, ਜਿਸਦੀ ਐਨ.ਓ.ਸੀ. ਉਸਦੇ ਨਾਮ ‘ਤੇ ਜਾਰੀ ਹੋਣੀ ਸੀ ਅਤੇ ਹਰਚੰਦ ਸਿੰਘ ਨੇ ਇਸ ਵਾਸਤੇ 13 ਜੁਲਾਈ 2023 ਨੂੰ ਆਨਲਾਈਨ ਅਪਲਾਈ ਕਰ ਦਿੱਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਕੱਲ੍ਹ, ਮੁਲਜ਼ਮ ਜੇ.ਈ ਦੇ ਦਫ਼ਤਰ ਵਿਖੇ ਐਨ.ਓ.ਸੀ. ਜਾਰੀ ਕਰਨ ਸਬੰਧੀ ਬੇਨਤੀ ਕਰਨ ਗਿਆ ਸੀ ਅਤੇ ਉਕਤ ਜੇ.ਈ. ਨੇ ਉਸ ਤੋਂ ਆਪਣੇ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਰਾਹੀਂ 10,000 ਰੁਪਏ ਰਿਸ਼ਵਤ ਮੰਗੀ ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਜੇ.ਈ ਦਾ ਪ੍ਰਾਈਵੇਟ ਸੁਰੱਖਿਆ ਗਾਰਡ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 5000 ਰੁਪਏ ਲੈ ਚੁੱਕਾ ਸੀ, ਜਿਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਮੁਲਜ਼ਮਾਂ ਕੋਲੋਂ ਪਹਿਲੀ ਲਈ ਗਈ 5000 ਰੁਪਏ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...