November 6, 2026, 3:28 pm
----------- Advertisement -----------
HomeNewsLatest Newsਪੰਜਾਬ 'ਚ ਆਯੂਸ਼ਮਾਨ ਸਕੀਮ ਬੰਦ ਹੋਣ ਨਾਲ ਗਰੀਬਾਂ ਦਾ ਮੁਫਤ ਇਲਾਜ ਹੋਣਾ...

ਪੰਜਾਬ ‘ਚ ਆਯੂਸ਼ਮਾਨ ਸਕੀਮ ਬੰਦ ਹੋਣ ਨਾਲ ਗਰੀਬਾਂ ਦਾ ਮੁਫਤ ਇਲਾਜ ਹੋਣਾ ਹੋਇਆ ਬੰਦ: ਜੀਵਨ ਗੁਪਤਾ

Published on

----------- Advertisement -----------

ਚੰਡੀਗੜ੍ਹ, 10 ਮਈ: ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਤਹਿਤ ਪੰਜਾਬ ਦੇ ਕਰੀਬ 45 ਲੱਖ ਲੋਕ ਇਸ ਸਕੀਮ ਦਾ ਲਾਭ ਲੈ ਰਹੇ ਸਨ ਅਤੇ ਆਪਣਾ 5 ਲੱਖ ਤਕ ਦਾ ਇਲਾਜ਼ ਮੁਫ਼ਤ ਕਰਵਾ ਰਹੇ ਸਨ। ਪੰਜਾਬ ਦੇ ਹਸਪਤਾਲਾਂ ‘ਚ ਸੋਮਵਾਰ ਤੋਂ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਦੇ ਕਾਰਡ ਧਾਰਕਾਂ ਦਾ ਇਲਾਜ ਬੰਦ ਕੀਤੇ ਜਾਣ ‘ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਸਖ਼ਤ ਨੋਟਿਸ ਲਿਆ ਹੈ ਉਨ੍ਹਾਂ ਕਿਹਾ ਕਿ ਇਹ ਸਭ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਪ੍ਰਤੱਖ ਪ੍ਰਮਾਨ ਹੈ। ਗੁਪਤਾ ਨੇ ਕਿਹਾ ਕਿ ਇਸ ਦੇ ਬੰਦ ਹੋਣ ਨਾਲ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ।
ਜੀਵਨ ਗੁਪਤਾ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ ਕਾਂਗਰਸ ਦੀ ਚੰਨੀ ਸਰਕਾਰ ਅਤੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਅਤੇ ਗਲਤ ਨੀਤੀਆਂ ਕਾਰਨ ਪ੍ਰਾਈਵੇਟ ਹਸਪਤਾਲਾਂ ਨੂੰ 250 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਨਹੀਂ ਕੀਤੀ ਗਈ, ਜਦੋਂ ਕਿ ਇਸ ਦਾ 60 ਫੀਸਦੀ ਹਿੱਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ 250 ਕਰੋੜ ਤੋਂ ਵੱਧ ਰਾਸ਼ੀ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪੰਜਾਬ ਦੇ 45 ਲੱਖ ਲੋੜਵੰਦ ਅਤੇ ਗਰੀਬ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝੇ ਹੋ ਗਏ ਹਨ।
ਜੀਵਨ ਗੁਪਤਾ ਨੇ ਕਿਹਾ ਕਿ ਇਸ ਸਕੀਮ ਤਹਿਤ ਕੇਂਦਰ ਸਰਕਾਰ ਦਾ ਹਿੱਸਾ 60 ਫੀਸਦੀ ਅਤੇ ਪੰਜਾਬ ਸਰਕਾਰ ਦਾ ਹਿੱਸਾ 40 ਫੀਸਦੀ ਹੈ। ਜਿਸ ਤਹਿਤ ਪੰਜਾਬ ਦੇ 700 ਦੇ ਕਰੀਬ ਪ੍ਰਾਈਵੇਟ ਹਸਪਤਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦਾ 250 ਕਰੋੜ ਰੁਪਏ ਤੋਂ ਵੱਧ ਦਿੱਤਾ ਜਾਣਾ ਸੀ, ਜੋ ਕਿ ਭਗਵੰਤ ਮਾਨ ਸਰਕਾਰ ਵਲੋਂ ਅਜੇ ਤੱਕ ਨਹੀਂ ਦਿੱਤਾ ਗਿਆ। ਜੀਵਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਅਤੇ ਝੂਠੇ ਸੁਨਹਿਰੀ ਸੁਪਨੇ ਦਿਖਾ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਸੀ, ਪਰ ਹੁਣ ਜਦੋਂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਸਮਾਂ ਆਇਆ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁਖ ਮੰਤਰੀ ਕੇਜਰੀਵਾਲ ਦੋਨੋਂ ਜਨਤਾ ਤੋਂ ਮੂੰਹ ਲੁਕਾਉਂਦੇ ਫਿਰ ਰਹੇ ਹਨ। ਅਜਿਹੇ ਵਿੱਚ ਭਗਵੰਤ ਮਾਨ ਅਤੇ ਕੇਜਰੀਵਾਲ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਧਿਆਨ ਹਟਾਉਣ ਲਈ ਨਿੱਤ ਨਵੀਆਂ ਸਿਆਸੀ ਖੇਡਾਂ ਰਚ ਕੇ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਦੱਸ ਦਈਏ ਕਿ ਆਯੂਸ਼ਮਾਨ ਸਕੀਮ ਤਹਿਤ ਦੇਸ਼ ਦੇ 50 ਕਰੋੜ ਲੋਕਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਸਾਲਾਨਾ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਦੇਸ਼ ਵਿੱਚ ਹਰ 12 ਸੈਕਿੰਡ ਵਿੱਚ ਇੱਕ ਗਰੀਬ ਵਿਅਕਤੀ ਦਾ ਮੁਫਤ ਇਲਾਜ ਹੋ ਰਿਹਾ ਹੈ। ਦੇਸ਼ ਦੇ ਲੋੜਵੰਦ ਅਤੇ ਗਰੀਬ ਲੋਕ ਪ੍ਰਧਾਨ ਮੰਤਰੀ ਮੋਦੀ ਵਲੋਂ ਚਲਾਈ ਗਈ ਇਸ ਆਯੁਸ਼ਮਾਨ ਯੋਜਨਾ ਦਾ ਲਾਭ ਲੈ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...