November 19, 2026, 12:55 pm
----------- Advertisement -----------
HomeNewsBreaking Newsਜਵੈਲਰ ਪਿਓ-ਪੁੱਤ ਨੇ ਕੀਤੀ ਖੁ+ਦਕੁ+ਸ਼ੀ: ਘਰੇਲੂ ਝਗੜੇ ਕਾਰਨ ਇੱਕ ਨੇ ਖਾਧਾ ਜ਼ਹਿਰ,...

ਜਵੈਲਰ ਪਿਓ-ਪੁੱਤ ਨੇ ਕੀਤੀ ਖੁ+ਦਕੁ+ਸ਼ੀ: ਘਰੇਲੂ ਝਗੜੇ ਕਾਰਨ ਇੱਕ ਨੇ ਖਾਧਾ ਜ਼ਹਿਰ, ਦੂਜੇ ਨੇ ਨਹਿਰ ‘ਚ ਮਾਰੀ ਛਾਲ

Published on

----------- Advertisement -----------

ਫ਼ਿਰੋਜ਼ਪੁਰ, 7 ਦਸੰਬਰ 2023 – ਫ਼ਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ। ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤੱਕ ਨਹਿਰ ‘ਚੋਂ ਬਰਾਮਦ ਨਹੀਂ ਹੋਈ।

ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਬੁੱਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ ‘ਤੇ ਗਏ ਹੋਏ ਸਨ। ਘਰੇਲੂ ਕਲੇਸ਼ ਕਾਰਨ ਦੋਵਾਂ ਵਿਚਾਲੇ ਦੁਕਾਨ ‘ਤੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਉਸਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਸਨੂੰ ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਿਵੇਂ ਹੀ ਉਸ ਨੂੰ ਆਪਣੇ ਪਿਤਾ ਦੀ ਮੌਤ ਦਾ ਪਤਾ ਲੱਗਾ ਤਾਂ ਰਾਹੁਲ ਨੇ ਫ਼ਿਰੋਜ਼ਪੁਰ-ਫ਼ਰੀਦਕੋਟ ਹਾਈਵੇਅ ਪਾਰ ਕਰਦੇ ਹੋਏ ਨਹਿਰ ਵਿੱਚ ਛਾਲ ਮਾਰ ਦਿੱਤੀ। ਦੂਜੇ ਦਿਨ ਵੀ ਉਸ ਦੀ ਲਾਸ਼ ਨਹੀਂ ਮਿਲੀ। ਗੋਤਾਖੋਰਾਂ ਵੱਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ। ਘਰ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...