ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਅਤੇ ਸ਼ੁਕਰਾਨਾ ਅਦਾ ਕੀਤਾ। ਹੇਮੰਤ ਸੋਰੇਨ ਨੇ ਕਿਹਾ ਕਿ ਅੰਮ੍ਰਿਤਸਰ ਆਉਣਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾ ਆਉਣਾ, ਇਹ ਕਦੇ ਨਹੀਂ ਹੋ ਸਕਦਾ। ਉਨ੍ਹਾਂ ਇਸ ਦੌਰਾਨ ਕੋਈ ਸਿਆਸੀ ਗੱਲ ਨਹੀਂ ਕੀਤੀ।















