June 30, 2026, 7:48 pm
----------- Advertisement -----------
HomeNewsLatest Newsਜਿੰਪਾ ਵੱਲੋਂ ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ, ਜਾਇਜ਼ ਮੰਗਾਂ...

ਜਿੰਪਾ ਵੱਲੋਂ ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

Published on

----------- Advertisement -----------

ਚੰਡੀਗੜ੍ਹ, 06 ਜੂਨ : ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਯੂਨੀਅਨ ਦੇ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਤੇ ਕ੍ਰਮਵਾਰ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪਹਿਲਾਂ ਤੋਂ ਹੀ ਕਾਰਜ਼ਸ਼ੀਲ ਹੈ।

ਜਿਲ੍ਹਾ ਦਫਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਵਾਸਤੇ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ 29000 ਦੇ ਲਗਭਗ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ਤੇ ਖਾਲੀ ਪਈਆਂ ਆਸਾਮੀਆਂ ਦੀ ਭਰਤੀ ਵਾਸਤੇ ਪ੍ਰਕ੍ਰਿਆ ਨੂੰ ਹੋਰ ਤੇਜ ਕਰਨ ਲਈ ਕਿਹਾ।

ਪੁਨਰਗਠਨ ਦੌਰਾਨ ਖਤਮ ਹੋਈਆਂ ਅਸਾਮੀਆਂ ਬਹਾਲ ਕਰਨ ਅਤੇ ਕੁਝ ਹੋਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮੰਗ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੁਝ ਮਾਮਲੇ ਪਹਿਲਾਂ ਤੋਂ ਹੀ ਵਿੱਤ ਵਿਭਾਗ ਦੇ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ਕਿ ਹੋਰ ਲੋੜੀਂਦੀਆਂ ਅਸਾਮੀਆਂ ਦੀ ਬਹਾਲੀ ਜਾਂ ਨਵੀਂ ਰਚਨਾ ਬਾਰੇ ਵੀ ਤਜ਼ਵੀਜ ਜਲਦੀ ਹੀ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ। ਮਾਲ ਮੰਤਰੀ ਨੇ ਇੱਕ ਜਿਲ੍ਹੇ ਤੋਂ ਦੂਸਰੇ ਜਿਲ੍ਹੇ ਵਿੱਚ ਤਬਾਦਲੇ ਨਾਲ ਸਬੰਧਤ ਮਸਲਿਆਂ ਦਾ ਹੱਲ ਵੀ ਜਲਦੀ ਹੀ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਤੇ ਮੁੜ ਵਸੇਬਾ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀ ਕੁਮਾਰ ਰਾਹੁਲ ਅਤੇ ਆਈ.ਜੀ.ਪੀ. (ਇੰਟੈਲੀਜੈਂਸ) ਸ. ਜਸਕਰਨ ਸਿੰਘ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...