September 30, 2026, 7:13 pm
----------- Advertisement -----------
HomeNewsLatest NewsCM ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ...

CM ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ‘ਚ ਉਤਰੇ

Published on

----------- Advertisement -----------

ਚੰਡੀਗੜ੍ਹ, 16 ਅਗਸਤ (ਬਲਜੀਤ ਮਲਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ। ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਦੀਆਂ ਟੀਮਾਂ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਚੌਕਸ ਹੈ ਅਤੇ ਦਿਨ ਰਾਤ ਇੱਕ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਸੀ, ਜਿਸ ਕਾਰਨ ਬਿਆਸ ਦਰਿਆ ਦਾ ਪਾਣੀ ਪਿੰਡਾਂ ‘ਚ ਦਾਖਲ ਹੋ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਦਰਿਆ ਕੰਢੇ ਵਸੇ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ ’ਤੇ ਜਾਂ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿੱਚ ਚਲੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੈਂਪਾਂ ਵਿੱਚ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...