August 8, 2026, 4:13 pm
----------- Advertisement -----------
HomeNewsBreaking Newsਜਤਿੰਦਰ ਜੋਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਜਤਿੰਦਰ ਜੋਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

Published on

----------- Advertisement -----------

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਧੀ ਅਤੇ ਪਤਨੀ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਤੋਂ ਪਹਿਲਾਂ ਉਹ ਸੰਗਰੂਰ ਦੇ ਡੀ.ਸੀ. ਨਵੇਂ ਡਿਪਟੀ ਕਮਿਸ਼ਨਰ ਜੋਰਵਾਲ, 2014 ਬੈਚ ਦੇ ਆਈ.ਏ.ਐਸ. ਦਾ ਕਹਿਣਾ ਹੈ ਕਿ ਉਹ ਸਿਹਤ ਅਤੇ ਸਿੱਖਿਆ ‘ਤੇ ਧਿਆਨ ਦੇਣਗੇ। ਸ਼ਹਿਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇਗੀ।

ਨਾਲ ਹੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹਾ ਪੂਰੇ ਪੰਜਾਬ ਵਿੱਚ ਸਭ ਤੋਂ ਵੱਡਾ ਜ਼ਿਲ੍ਹਾ ਹੈ। ਸਾਰੇ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਸ਼ਹਿਰ ਦੀਆਂ ਸਮੱਸਿਆਵਾਂ ਅਤੇ ਮੁੱਖ ਏਜੰਡੇ ਨੂੰ ਸਮਝਿਆ ਜਾਵੇਗਾ।

ਦੱਸ ਦਈਏ ਕਿ ਜੋਰਵਾਲ ਨੇ IIT, ਦਿੱਲੀ ਤੋਂ ਸਿਵਲ ਇੰਜੀਨੀਅਰਿੰਗ ਕੀਤੀ ਹੈ। ਜੋਰਵਾਲ ਜੈਪੁਰ ਦਾ ਰਹਿਣ ਵਾਲਾ ਹੈ। ਉਹ ਪਿਛਲੇ 3 ਸਾਲਾਂ ਤੋਂ ਸੰਗਰੂਰ ਵਿਖੇ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਨੇ ਸਰਕਾਰੀ ਸਕੀਮਾਂ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਕਰੀਬ 8 ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਲੁਧਿਆਣਾ ਦਾ ਡੀ.ਸੀ. ਬਣਾਇਆ ਸੀ।

ਗੰਗਾਪੁਰ ਸ਼ਹਿਰ ਦੇ ਨੇੜਲੇ ਪਿੰਡ ਬਨੇਗਾ ਦੇ ਵਸਨੀਕ ਅਤੇ 2014 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਜਤਿੰਦਰ ਜੋਰਵਾਲ ਨੂੰ ਦੋ ਸਾਲ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੈਸਟ ਕੁਲੈਕਟਰ ਆਫ਼ ਪੰਜਾਬ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...