October 25, 2026, 5:08 pm
----------- Advertisement -----------
HomeNewsBreaking Newsਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤਾਂ ਨੂੰ ਦਿੱਤਾ ਮੁਆਵਜ਼ਾ, 94 ਲੋਕਾਂ...

ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤਾਂ ਨੂੰ ਦਿੱਤਾ ਮੁਆਵਜ਼ਾ, 94 ਲੋਕਾਂ ਦੇ ਬੈਂਕ ਖਾਤਿਆਂ ‘ਚ ਪਾਈ ਮੁਆਵਜ਼ਾ ਰਾਸ਼ੀ

Published on

----------- Advertisement -----------
  • 94 ਲੋਕਾਂ ਦੇ ਬੈਂਕ ਖਾਤਿਆਂ ‘ਚ ਪਾਈ 32 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ
    -ਹੜ੍ਹਾਂ ਕਰਕੇ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਚਨਬੱਧ: ਜੌੜਾਮਾਜਰਾ
    -ਕਿਹਾ, ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਜਾਰੀ, ਮੁਆਵਜ਼ਾ ਵੀ ਜਲਦ ਮਿਲੇਗਾ

ਸਮਾਣਾ, 10 ਅਗਸਤ 2023 – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਸ.ਡੀ.ਐਮ. ਦਫ਼ਤਰ ਵਿਖੇ ਹੜ੍ਹ ਪ੍ਰਭਾਵਿਤ 94 ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਵਜੋਂ 32 ਲੱਖ ਰੁਪਏ ਬੈਂਕ ਖਾਤਿਆਂ ‘ਚ ਪਾਉਣ ਦੇ ਦਸਤਾਵੇਜ਼ ਸੌਂਪੇ। ਇਸ ਮੌਕੇ ਜੌੜਾਮਾਜਰਾ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸੁੱਖ-ਸਾਂਦ ਜਾਣਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜ਼ੇ ਵਜੋਂ ਦਿੱਤਾ ਜਾਵੇਗਾ। ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਦੇ ਹੁਕਮਾਂ ‘ਤੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਜਾਰੀ ਹੈ ਤੇ ਇਸਨੂੰ 15 ਅਗਸਤ ਤੱਕ ਮੁਕੰਮਲ ਕਰਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਲਦ ਦਿੱਤਾ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਮਾਰ ਨੇ ਰਾਜ ਅੰਦਰ ਭਾਰੀ ਨੁਕਸਾਨ ਕੀਤਾ, ਪਰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਹੁਕਮਾਂ ‘ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾਂ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਐਸ.ਡੀ.ਐਮ. ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...