November 21, 2026, 10:01 pm
----------- Advertisement -----------
HomeNewsLatest Newsਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ...

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ‘ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

Published on

----------- Advertisement -----------

ਚੰਡੀਗੜ੍ਹ, 27 ਅਕਤੂਬਰ: (ਬਲਜੀਤ ਮਰਵਾਹਾ)- ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਸੂਬੇ ਦੇ ਖੁੰਬ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਭਵਨ ਵਿਖੇ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਫ਼ੈਕਟਰੀ ਐਕਟ ਤੋਂ ਬਾਹਰ ਕੱਢਿਆ ਜਾਵੇ ਅਤੇ ਇਸ ਕਾਰਵਾਈ ਨੂੰ ਸਮਾਂਬੱਧ ਕਰਕੇ ਜਲਦੀ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਲੇਬਰ ਵਿਭਾਗ ਤੋਂ ਡਿਪਟੀ ਡਾਇਰੈਕਟਰ ਫ਼ੈਕਟਰੀਜ਼ ਇੰਜੀਨੀਅਰ ਦਵਾਰਕਾ ਦਾਸ ਨੂੰ ਕਿਹਾ ਕਿ ਉਹ ਖੁੰਬ ਯੂਨਿਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਕੇ ਤੁਰੰਤ ਰਿਪੋਰਟ ਦੇਣ।

ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵੱਲੋਂ ਕੋਲਡ ਸਟੋਰਾਂ ਲਈ ਸੋਲਰ ਪੈਨਲ ਲਾਉਣ ‘ਤੇ ਦਿੱਤੀ ਜਾਂਦੀ ਸਬਸਿਡੀ ਦੀ ਤਰਜ਼ ‘ਤੇ ਖੁੰਬ ਉਤਪਾਦਕਾਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਤੁਰੰਤ ਅਜਿਹੀ ਸਕੀਮ ਬਣਾ ਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਣ ਲਈ ਕਿਹਾ।

ਖੁੰਬ ਉਤਪਾਦਕਾਂ ਵੱਲੋਂ ਖੁੰਬ ਯੂਨਿਟਾਂ ਨੂੰ ਰਿਆਇਤੀ ਦਰਾਂ ‘ਤੇ ਬਿਜਲੀ ਸਪਲਾਈ ਦੇਣ ਦੀ ਮੰਗ ਬਾਰੇ ਜੌੜਾਮਾਜਰਾ ਨੇ ਬਿਜਲੀ ਵਿਭਾਗ ਦੇ ਡਿਪਟੀ ਸੀ.ਈ. ਡੀ.ਐਸ. ਤੂਰ ਡਿਪਟੀ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵਿਉਂਤਬੰਧੀ ਕਰਕੇ ਰਿਪੋਰਟ ਪੇਸ਼ ਕਰਨ। ਡਿਪਟੀ ਸੀ.ਈ. ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਹ ਮਾਮਲਾ ਪੀ.ਐਸ.ਟੀ.ਸੀ.ਐਲ. ਨਾਲ ਸਬੰਧਤ ਹੈ ਅਤੇ ਉਹ ਛੇਤੀ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਸਬੰਧੀ ਯੋਗ ਫ਼ੈਸਲਾ ਲੈਣ ਲਈ ਵਿਚਾਰ-ਵਟਾਂਦਰਾ ਕਰਨਗੇ।

ਬਾਗ਼ਬਾਨੀ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਲੀਗਲ ਮੈਟਰੋਲੌਜੀ ਵਿੰਗ ਦੇ ਕੰਟੋਰੋਲਰ ਏ.ਐਸ. ਸ਼ਰਮਾ ਨੂੰ ਹਦਾਇਤ ਕੀਤੀ ਕਿ ਕਿਉਂ ਜੋ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਭਾਰਤ ਸਰਕਾਰ ਦੇ ਲੀਗਲ ਮੈਟਰੋਲੌਜੀ ਕਾਨੂੰਨ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਜਾਵੇ। ਬਾਗ਼ਬਾਨੀ ਮੰਤਰੀ ਨੇ ਖੁੰਬ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਸਬੰਧੀ ਵਿਸਥਾਰਤ ਵੇਰਵਾ ਸਬੰਧਤ ਵਿਭਾਗਾਂ ਨਾਲ ਵੀ ਲਿਖਤੀ ਤੌਰ ‘ਤੇ ਸਾਂਝਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...