- 25 ਮਾਰਚ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ
ਚੰਡੀਗੜ੍ਹ, 28 ਫਰਵਰੀ 2022 – ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ 19ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪ੍ਰੈਲ 2022 ਦਿਨ ਐਤਵਾਰ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ (ਕਵਿੱਤਰੀ ) ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲਕਟਰਾਨਿਕ,ਵੈਬ ਮੀਡੀਆ, ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਸ ਕਾਮ ਕੋਰਸਪੋਨਡਸ ਟਾਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ।
ਇਸ ਲਈ ਟਰੱਸਟ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25 ਮਾਰਚ 2022 ਤੱਕ ਟ੍ਰਸਟ ਦੇ ਈ ਮੇਲ ਆਈਡੀSMCTINDIA5@GMAIL.COM ‘ਤੇ ਭੇਜੀਆਂ ਜਾ ਸਕਦੀਆਂ ਹਨ। ਉਹ ਪੱਤਰਕਾਰ ਜਿਹਨਾਂ ਵੱਲੋ ਸਾਲ 2021 ਵਿੱਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ , ਪ੍ਰਸ਼ਾਸਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ਼ੀ ਭੇਜ ਸਕਦੇ ਹਨ।
ਜਿਕਰਯੋਗ ਹੈ ਕਿ ਸਿੰਮੀ ਮਰਵਾਹਾ ਪੱਤਰਕਾਰ ਸਨ। ਜ੍ਹਿਨਾਂ ਦਾ 18 ਸਾਲ ਪਹਿਲਾਂ 22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿਖੇ ਸੜਕ ਦੁਰਘਟਨਾ ਦੌਰਾਨ ਦੇਹਾਂਤ ਹੋ ਗਿਆ ਸੀ। ਜਿਸ ਤੋ ਬਾਅਦ ਉਹਨਾਂ ਦੇ ਚਾਹੁਣ ਵਾਲਿਆ ਵੱਲੋ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 03 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਅੱਜ ਤੱਕ 60 ਪੱਤਰਕਾਰਾਂ ਦਾ ਸਨਮਾਨ ਕਰ ਚੁੱਕਿਆ ਹੈ।












