June 6, 2026, 4:00 am
----------- Advertisement -----------
HomeNewsBreaking Newsਜੇਪੀ ਨੱਢਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਜੇਪੀ ਨੱਢਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

Published on

----------- Advertisement -----------

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਮੀਤ ਪ੍ਰਧਾਨ ਸੌਦਾਨ ਸਿੰਘ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਉਨ੍ਹਾਂ ਦਾ ਪੁੱਤਰ ਰਣਇੰਦਰ ਸਿੰਘ ਅਤੇ ਬੇਟੀ ਜੈ ਇੰਦਰ ਕੌਰ ਵੀ ਮੌਜੂਦ ਸਨ। ਜੇਪੀ ਨੱਡਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਹੋਈ।


ਇਸ ਮੌਕੇ ਕੈਪਟਨ ਨੇ ਨੱਡਾ ਨੂੰ ਆਪਣੀਆਂ ਕਿਤਾਬਾਂ ਭੇਟ ਕੀਤੀਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕ ਸਿਆਸਤਦਾਨ ਵਜੋਂ ਜਾਣਦੇ ਹਨ, ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੇ ਲੇਖਕ ਵੀ ਹਨ, ਜਿਨ੍ਹਾਂ ਨੇ ਰਾਜਨੀਤੀ, ਫੌਜ ਅਤੇ ਦੇਸ਼ ਬਾਰੇ ਕੁਝ ਕਿਤਾਬਾਂ ਵੀ ਲਿਖੀਆਂ ਹਨ। ਦੱਸ ਦਈਏ ਕਿ ਨੱਡਾ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਸਬੰਧ ‘ਚ 14 ਜੂਨ ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਅੱਜ ਵੀ ਉਨ੍ਹਾਂ ਦੇ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਕਈ ਪ੍ਰੋਗਰਾਮ ਪਹਿਲਾਂ ਤੋਂ ਹੀ ਤੈਅ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...