June 30, 2026, 10:18 am
----------- Advertisement -----------
HomeNewsLatest NewsPSPCLਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ

PSPCLਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ

Published on

----------- Advertisement -----------

ਚੰਡੀਗੜ੍ਹ, 11 ਮਈ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ ਡਵੀਜ਼ਨ ਗੋਨਿਆਣਾ ਦੇ ਜੂਨੀਅਰ ਇੰਜੀਨੀਅਰ ਗੁਰਵਿੰਦਰ ਸਿੰਘ ਨੂੰ ਸਰਕਾਰੀ ਡਿਊਟੀ ਦੌਰਾਨ ਬੇਨਿਯਮੀਆਂ ਅਤੇ ਅਣਗਹਿਲੀ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਕਦਮ ਪੀ.ਐਸ.ਪੀ.ਸੀ.ਐਲ. ਨੂੰ ਵਟਸਐਪ ਰਾਹੀਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਉਕਤ ਜੂਨੀਅਰ ਇੰਜੀਨੀਅਰ ਕਥਿਤ ਤੌਰ ‘ਤੇ 11 ਕੇਵੀ ਫੀਡਰ ਦੀ 24 ਘੰਟੇ ਸਪਲਾਈ ਲਾਈਨ ਤੋਂ ਟਿਊਬਵੈੱਲ ਰੂਮ ਲਈ ਘਰੇਲੂ ਬਿਜਲੀ ਕੁਨੈਕਸ਼ਨ ਲਾਉਣ ਵਾਸਤੇ ਰਿਸ਼ਵਤ ਮੰਗ ਕਰ ਰਿਹਾ ਹੈ।ਪੀ.ਐਸ.ਪੀ.ਸੀ.ਐਲ. ਦੇ ਤਕਨੀਕੀ ਆਡਿਟ ਵਿੰਗ ਨੇ ਮੁੱਢਲੀ ਪੜਤਾਲ ਦੌਰਾਨ ਪਾਇਆ ਕਿ ਜੇ.ਈ. ਗੁਰਵਿੰਦਰ ਸਿੰਘ ਨੇ ਨਿਯਮਾਂ ਦੀ ਉਲੰਘਣਾ ਕਰਕੇ ਫਾਈਲ ਕਲੀਅਰ ਕੀਤੀ ਅਤੇ ਤਿੰਨ ਖੰਭਿਆਂ ਦਾ ਪ੍ਰਬੰਧ ਵੀ ਕੀਤਾ।

ਜਾਂਚ ਦੇ ਚਲਦਿਆਂ ਸਾਈਟ ਦੇ ਦੌਰੇ ਦੌਰਾਨ ਜੇ.ਈ. ਗੁਰਵਿੰਦਰ ਸਿੰਘ ਨੇ ਮੰਨਿਆ ਕਿ ਸਬੰਧਤ ਸਾਈਟ ਪੀ.ਐਸ.ਪੀ.ਸੀ.ਐਲ. ਦੇ ਨਿਯਮਾਂ ਅਨੁਸਾਰ ਘਰੇਲੂ ਕੁਨੈਕਸ਼ਨ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ। ਦੱਸਣਯੋਗ ਹੈ ਕਿ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਡਿਊਟੀ ਨਿਭਾਉਣ ਸਮੇਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ. ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਰਿਸ਼ਵਤਖੋਰੀ ਦੀ ਇਸ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਅਤੇ ਜੇਕਰ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...