July 4, 2026, 2:48 am
----------- Advertisement -----------
HomeNewsLatest Newsਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 26 ਜੁਲਾਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਸ਼ਪਾਲ ਸਿੰਘ ਵਾਸੀ ਪਿੰਡ ਭਾਰੋਲੀ ਕਲਾਂ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ (ਸ਼ਿਕਾਇਤਕਰਤਾ) ਦੀ ਵਾਹੀਯੋਗ ਜ਼ਮੀਨ ਨੂੰ ਉਕਤ ਜੇ.ਈ ਵੱਲੋਂ ਪੜਤਾਲ ਕੀਤੀ ਜਾ ਰਹੀ ਗੈਰ-ਕਾਨੂੰਨੀ ਕਲੋਨੀ ਦਾ ਹਿੱਸਾ ਨਾ ਦੱਸਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 100,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...