September 20, 2026, 3:41 am
----------- Advertisement -----------
HomeNewsBreaking Newsਨਾਮੀ ਸੋਸ਼ਲ ਵਰਕਰ ਅਤੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ

ਨਾਮੀ ਸੋਸ਼ਲ ਵਰਕਰ ਅਤੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ

Published on

----------- Advertisement -----------

ਚੰਡੀਗੜ੍ਹ, 12 ਫਰਵਰੀ 2022 – ਨਾਮੀ ਸਮਾਜਿਕ ਹਸਤੀ ਅਤੇ ਮਨੁੱਖੀ ਹੱਕਾਂ ਦੇ ਰਾਖੇ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 99 ਸਾਲ ਦੀ ਸੀ। ਉਹਨਾਂ ਨੇ ਚੰਡੀਗੜ੍ਹ ਦੇ ਸੈਕਟਰ 3 ਸਥਿਤ ਆਪਣੀ ਰਿਹਾਇਸ਼ ’ਚ ਆਖਰੀ ਸਾਹ ਲਏ। ਉਹਨਾਂ ਦਾ ਅੰਤਿਮ ਸਸਕਾਰ ਪਰਸੋਂ 13 ਫ਼ਰਵਰੀ ਨੂੰ ਕੀਤਾ ਜਾਵੇਗਾ।

ਉਹ ਨਾਮੀ ਵਕੀਲ ਆਰ ਐਸ ਬੈਂਸ ਦੇ ਪਿਤਾ ਸਨ। ਜਸਟਿਸ ਬੈਂਸ ਦਾ ਦੂਜਾ ਪੁੱਤਰ ਸੀਨੀਅਰ ਆਈ ਏ ਐਸ ਅਫਸਰ ਹੈ।

ਅਜੀਤ ਸਿੰਘ ਬੈਂਸ ਅਕਤੂਬਰ 1974 ਤੋਂ ਮਈ 1984 ਤੱਕ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ। 1985 ਵਿਚ ਸੇਵਾਮੁਕਤੀ ਤੋਂ ਤੁਰੰਤ ਬਾਅਦ ਉਹਨਾਂ ਨੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨਾਂ ਦੀ ਇਕ ਐਨਜੀਓ ਦੀ ਸਥਾਪਨਾ ਕੀਤੀ, ਜਿਸ ਨੇ ਬਾਅਦ ਵਿਚ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਪਰਦਾਫਾਸ਼ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਜਸਟਿਸ ਅਜੀਤ ਸਿੰਘ ਬੈਂਸ ਆਖਰੀ ਸਮੇਂ ਤੱਕ ਐਨਜੀਓ ਨਾਲ ਜੁੜੇ ਰਹੇ। ਸਾਬਕਾ ਜਸਟਿਸ ਅਜੀਤ ਸਿੰਘ ਵੱਲੋਂ ਲੜੀ ਗਈ ਮਨੁੱਖੀ ਅਧਿਕਾਰਾਂ ਦੀ ਲੜਾਈ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...