September 19, 2026, 10:03 am
----------- Advertisement -----------
HomeNewsBreaking Newsਜਸਟਿਸ ਸ਼ੀਲ ਨਾਗੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ...

ਜਸਟਿਸ ਸ਼ੀਲ ਨਾਗੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

Published on

----------- Advertisement -----------

ਜਸਟਿਸ ਸ਼ੀਲ ਨਾਗੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਦਾ ਸਹੁੰ ਚੁੱਕ ਸਮਾਗਮ ਮੰਗਲਵਾਰ ਨੂੰ ਸਵੇਰੇ 10.30 ਵਜੇ ਪੰਜਾਬ ਰਾਜ ਭਵਨ ਵਿਖੇ ਹੋਇਆ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜੇ ਹੋਏ ਸਨ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਹ ਅਸਾਮੀ ਪਿਛਲੇ 9 ਮਹੀਨਿਆਂ ਤੋਂ ਖਾਲੀ ਪਈ ਸੀ। ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਵਧੀਕ ਜੱਜ ਵਜੋਂ ਕੰਮ ਕਰ ਰਹੇ ਸਨ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਵੀ ਮੱਧ ਪ੍ਰਦੇਸ਼ ਤੋਂ ਆਏ ਸਨ।
ਅੱਜ ਚੀਫ਼ ਜਸਟਿਸ ਦੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫ਼ਿਕ ਪੁਲਿਸ ਨੇ ਆਮ ਲੋਕਾਂ ਲਈ ਟਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਸੀ। ਟਰੈਫਿਕ ਐਡਵਾਈਜ਼ਰੀ ਮੁਤਾਬਕ ਸਹੁੰ ਚੁੱਕ ਸਮਾਗਮ ਦੌਰਾਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਵੀਆਈਪੀ ਮੂਵਮੈਂਟ ਰਹੀ। ਇਸ ਕਾਰਨ ਪੰਜਾਬ ਰਾਜ ਭਵਨ ਦੇ ਸਾਹਮਣੇ ਵਾਲੀ ਸੜਕ ਤੇ ਰੂਟ ਡਾਈਵਰਟ ਕੀਤਾ ਗਿਆ। ਪੁਲੀਸ ਅਨੁਸਾਰ ਹੀਰਾ ਸਿੰਘ ਚੌਕ ਤੋਂ ਗੋਲਫ ਕਲੱਬ ਮੋਡ ਤੱਕ ਸੜਕ ਨੂੰ ਆਮ ਲੋਕਾਂ ਲਈ ਬੰਦ ਰੱਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...