November 15, 2026, 11:48 am
----------- Advertisement -----------
HomeNewsBreaking Newsਅਬੋਹਰ 'ਚ ਕਬੱਡੀ ਖਿਡਾਰੀ ਨੇ ਕੀਤੀ ਖੁ+ਦਕੁ+ਸ਼ੀ: CM ਹਾਊਸ ਚੰਡੀਗੜ੍ਹ 'ਚ ਕਮਾਂਡੋ...

ਅਬੋਹਰ ‘ਚ ਕਬੱਡੀ ਖਿਡਾਰੀ ਨੇ ਕੀਤੀ ਖੁ+ਦਕੁ+ਸ਼ੀ: CM ਹਾਊਸ ਚੰਡੀਗੜ੍ਹ ‘ਚ ਕਮਾਂਡੋ ਸੀ, ਛੁੱਟੀ ਲੈ ਕੇ ਦੋਸਤ ਦੇ ਵਿਆਹ ‘ਚ ਆਇਆ ਸੀ

Published on

----------- Advertisement -----------

ਅਬੋਹਰ, 30 ਮਾਰਚ 2023 – ਅਬੋਹਰ ‘ਚ ਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮੁੱਖ ਮੰਤਰੀ ਹਾਊਸ ਵਿੱਚ ਕਮਾਂਡੋ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕ ਲਿਆ। ਸੂਚਨਾ ਮਿਲਣ ‘ਤੇ ਥਾਣਾ ਸਿਟੀ ਫੋਰੈਸਟ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ 30 ਸਾਲਾ ਕਰਮਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੀਤਾਰਾਮ ਕਲੋਨੀ, ਅਬੋਹਰ, ਸੀ.ਐਮ ਹਾਊਸ ਚੰਡੀਗੜ੍ਹ ਵਿਖੇ ਸੁਰੱਖਿਆ ਵਿਭਾਗ ਵਿੱਚ ਤਾਇਨਾਤ ਸੀ। 27 ਮਾਰਚ ਨੂੰ ਕਰਮ ਸਿੰਘ ਆਪਣੇ ਕਿਸੇ ਦੋਸਤ ਦੇ ਵਿਆਹ ਕਾਰਨ ਛੁੱਟੀ ’ਤੇ ਆਇਆ ਹੋਇਆ ਸੀ। ਬੀਤੀ ਰਾਤ ਉਸ ਨੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਪਤਨੀ ਰਾਜਵੰਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ਕਮਰੇ ਵਿੱਚ ਸੁੱਤਾ ਪਿਆ ਸੀ।

ਰਾਤ ਕਰੀਬ 3 ਵਜੇ ਜਦੋਂ ਉਸ ਨੂੰ ਜਾਗੀ ਤਾਂ ਉਸ ਦਾ ਪਤੀ ਬੈੱਡ ‘ਤੇ ਨਹੀਂ ਸੀ। ਉਸ ਨੇ ਨੇੜਲੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਜਿਸ ‘ਤੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਠਾਇਆ। ਉਸਦੇ ਜੀਜਾ ਸਿਮਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਫੋਰੈਸਟ ਦੇ ਏਐਸਆਈ ਬਹਾਦਰ ਚੰਦ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।

ਜ਼ਿਕਰਯੋਗ ਹੈ ਕਿ ਮ੍ਰਿਤਕ ਕਰਮ ਸਿੰਘ ਰਾਸ਼ਟਰੀ ਪੱਧਰ ਦਾ ਕਬੱਡੀ ਖਿਡਾਰੀ ਸੀ। ਜਿਸ ਨੇ ਪੰਜਾਬ ਅਤੇ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈ ਕੇ ਕਈ ਇਨਾਮ ਜਿੱਤੇ ਸਨ। ਉਸ ਦਾ ਨਾਂ ਕਬੱਡੀ ਖਿਡਾਰੀਆਂ ਵਿਚ ਬਹੁਤ ਮਸ਼ਹੂਰ ਸੀ। ਮ੍ਰਿਤਕ ਆਪਣੇ ਪਿੱਛੇ 5 ਸਾਲ ਦਾ ਬੱਚਾ ਛੱਡ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...