ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੰਨੂ ਮਸਾਣਾ ਦੀ ਮੈਚ ਦੌਰਾਨ ਮੌਤ ਹੋ ਗਈ ਹੈ। ਇਸ ਦੁਖਦਾਈ ਖ਼ਬਰ ਕਾਰਨ ਸਮੁੱਚੇ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਮੈਚ ਚੱਲ ਰਿਹਾ ਸੀ ਤੇ ਚੱਲਦੇ ਮੈਚ ‘ਚ ਮਨੂੰ ਮਸਾਣਾ ਦੇ ਸਿਰ ਵਿੱਚ ਸੱਟ ਲੱਗ ਗਈ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਮਸਾਣਾ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਨੂੰ ਪ੍ਰਸਿੱਧ ਜਾਫੀ ਸੀ। ਹਾਲ ਹੀ ਵਿੱਚ ਉਹ ਨਿਊਜ਼ੀਲੈਂਡ ਤੋਂ ਕਬੱਡੀ ਖੇਡ ਕੇ ਪਰਤਿਆ ਸੀ।
----------- Advertisement -----------
ਕਬੱਡੀ ਖਿਡਾਰੀ ਮੰਨੂ ਮਸਾਣਾ ਦੀ ਹੋਈ ਮੌ.ਤ, ਕਬੱਡੀ ਜਗਤ ‘ਚ ਸੋਗ ਦੀ ਲਹਿਰ
Published on
----------- Advertisement -----------
----------- Advertisement -----------












