ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ‘ਚ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ ਇਸ ਮਾਮਲੇ ‘ਚ ਅੱਜ ਅਦਾਲਤ ਦੋਸ਼ ਤੈਅ ਕਰ ਸਕਦੀ ਹੈ। ਪਿਛਲੇ ਮਹੀਨੇ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਕੇਸ ਦੀ ਸੁਣਵਾਈ ਸ਼ੁਰੂ ਹੋ ਗਈ ਸੀ । ਪਿਛਲੀ ਸੁਣਵਾਈ ਦੌਰਾਨ ਪੁਲੀਸ ਵੱਲੋਂ 3 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਨਾ ਕਰਨ ਕਾਰਨ 21 ਅਗਸਤ ਦੀ ਤਰੀਕ ਪਾਈ ਗਈ ਸੀ।
ਇਸ ਕੇਸ ਵਿੱਚ ਪੰਜਾਬ-ਹਰਿਆਣਾ ਦੇ ਕਈ ਗੈਂਗਸਟਰ ਮੁਲਜ਼ਮ ਹਨ। ਦੱਸ ਦੇਈਏ ਕਿ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਕੇਸ ਨੂੰ ਅੱਗੇ ਵਧਾਉਣ ਲਈ ਸਾਰੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨਾ ਜ਼ਰੂਰੀ ਹੈ। ਜੇਕਰ ਇਕ ਵੀ ਦੋਸ਼ੀ ਅਦਾਲਤ ਵਿਚ ਪੇਸ਼ ਨਹੀਂ ਹੁੰਦਾ ਤਾਂ ਅਦਾਲਤ ਦੋਸ਼ ਤੈਅ ਨਹੀਂ ਕਰੇਗੀ। ਇਸ ਲਈ ਪੁਲੀਸ ਲਈ ਸਭ ਤੋਂ ਵੱਡੀ ਚੁਣੌਤੀ ਸਾਰੇ ਮੁਲਜ਼ਮਾਂ ਨੂੰ ਇਕੱਠੇ ਅਦਾਲਤ ਵਿੱਚ ਪੇਸ਼ ਕਰਨਾ ਹੈ।
ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਪੰਜ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਚੱਲ ਰਹੇ ਟੂਰਨਾਮੈਂਟ ਲਈ ਪਿੰਡ ਪੁੱਜਿਆ ਸੀ। ਮੈਚ ਦੇ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ।
----------- Advertisement -----------
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕ.ਤਲ ਕੇਸ ‘ਚ ਅੱਜ ਹੋਵੇਗੀ ਸੁਣਵਾਈ
Published on
----------- Advertisement -----------
----------- Advertisement -----------












