June 25, 2024, 11:59 am
----------- Advertisement -----------
HomeNewsBreaking Newsਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ...

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ – SGPC ਪ੍ਰਧਾਨ

Published on

----------- Advertisement -----------

ਅੰਮ੍ਰਿਤਸਰ, 7 ਜੂਨ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਇਹ ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜਬਾਨ ਰਾਹੀਂ ਫੈਲਾਇਆ ਜਾ ਰਿਹਾ ਅਤਿਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ। ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਐਡਵੋਕੇਟ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਰਦਨਾਕ ਘਟਨਾ: ਘਰ ‘ਚ ਭਿਆਨਕ ਅੱਗ ਲੱਗਣ ਨਾਲ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਇਥੇ ਦੇ ਪ੍ਰੇਮ ਨਗਰ...

ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਅਫਗਾਨਿਸਤਾਨ, ਬੰਗਲਾਦੇਸ਼ ਨੂੰ 8 ਦੌੜਾਂ ਨਾਲ ਹਰਾਇਆ

ਆਸਟ੍ਰੇਲੀਆ ਸੈਮੀਫਾਈਨਲ ਦੀ ਦੌੜ 'ਚੋਂ ਹੋਇਆ ਬਾਹਰ ਸੈਮੀਫਾਈਨਲ 'ਚ ਭਾਰਤ-ਇੰਗਲੈਂਡ ਅਤੇ ਅਫਗਾਨਿਸਤਾਨ-SA ਅਫਰੀਕਾ ਹੋਣਗੀਆਂ ਆਹਮੋ-ਸਾਹਮਣੇ ਨਵੀਂ...

ਅੰਮ੍ਰਿਤਸਰ ‘ਚ 2 ਤਸਕਰ ਗ੍ਰਿਫਤਾਰ: ਦੋਵੇਂ ਦਿੱਲੀ-ਹਰਿਆਣਾ ਦੇ ਕਾਰੋਬਾਰੀ, 29.17 ਲੱਖ ਦੀ ਡਰੱਗ ਮਨੀ ਬਰਾਮਦ, ਪਾਕਿਸਤਾਨ ਭੇਜਦੇ ਸਨ ਪੈਸੇ

ਅੰਮ੍ਰਿਤਸਰ, 25 ਜੂਨ 2024 - ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ...

ਜ਼ਿਲ੍ਹਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ‘ਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈ

ਤਰਨ ਤਾਰਨ: ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਆਈ. ਏ. ਐਸ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ...

ਲੁਧਿਆਣਾ DC ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਨੇੜੇ ਪੈਂਦੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ; ਪੇਸ਼ ਆ ਰਹੀਆ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ

ਲੁਧਿਆਣਾ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੁੱਢਾ ਦਰਿਆ ਦੇ ਆਸ-ਪਾਸ ਪੈਂਦੇ ਪਿੰਡਾਂ ਦੇ ਲੋਕਾਂ...

ਦਰਬਾਰ ਸਾਹਿਬ ‘ਚ ਯੋਗ ਵਿਵਾਦ ਮਾਮਲਾ, SGPC ਨੇ ਜਾਰੀ ਕੀਤੇ ਕੁੱਝ ਹੋਰ ਨਵੇਂ ਨਿਯਮ, ਪਰਿਕਰਮਾ ‘ਚ ਫੋਟੋਗ੍ਰਾਫੀ ‘ਤੇ ਪਾਬੰਦੀ

ਸਿਰਫ ਪਲਾਜ਼ਾ-ਗਲਿਆਰੇ 'ਚ ਹੀ ਇਜਾਜ਼ਤ ਪੁਲਿਸ ਮਕਵਾਨਾ ਨੂੰ ਭੇਜੇਗੀ ਨੋਟਿਸ ਅੰਮ੍ਰਿਤਸਰ, 25 ਜੂਨ 2024 - ਅੰਮ੍ਰਿਤਸਰ...

ਰਜਨੀਕਾਂਤ ਨਾਲ ਨਜ਼ਰ ਆਉਣਗੇ ਸਲਮਾਨ ਖਾਨ: ਜਵਾਨ ਫਿਲਮ ਦੇ ਨਿਰਦੇਸ਼ਕ ਐਟਲੀ ਨਾਲ ਗੱਲਬਾਤ ਜਾਰੀ

ਸਿਕੰਦਰ ਦੀ ਸ਼ੂਟਿੰਗ ਖਤਮ ਕਰਕੇ ਇਸ ਫਿਲਮ ਦੀ ਸ਼ੂਟਿੰਗ ਕਰਨਗੇ ਸ਼ੁਰੂ ਨਵੀਂ ਦਿੱਲੀ, 25 ਜੂਨ...

NEET ਪੇਪਰ ਲੀਕ ਮਾਮਲੇ ‘ਚ ਹੁਣ ਤੱਕ 25 ਗ੍ਰਿਫਤਾਰੀਆਂ

ਮਮਤਾ ਬੈਨਰਜੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਕੇਂਦਰੀ ਪ੍ਰੀਖਿਆ ਹੋਣੀ ਚਾਹੀਦੀ ਹੈ...

ਸਿੱਧੂ ਮੂਸੇਵਾਲਾ ਦਾ 7ਵਾਂ ‘ਡਿਲੇਮਾ’ ਗੀਤ ਹੋਇਆ ਰਿਲੀਜ਼, ਪਿੰਡ ਮੂਸੇਵਾਲਾ ‘ਚ ਫਿਲਮਾਈ ਗਈ ਗੀਤ ਦੀ ਵੀਡੀਓ

ਮੁੱਖ ਗਾਇਕ ਦੀ ਭੂਮਿਕਾ ਵਿੱਚ ਸਟੀਫਲਨ ਡੌਨ ਮੂਸੇਵਾਲਾ ਦੇ ਪਿੰਡ ਮੂਸੇਵਾਲਾ 'ਚ ਫਿਲਮਾਈ ਗਈ ਗੀਤ...