April 30, 2026, 10:16 am
----------- Advertisement -----------
HomeNewsLatest Newsਡਾ.ਬਲਜੀਤ ਕੌਰ ਦੀ ਹਾਜ਼ਰੀ 'ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ...

ਡਾ.ਬਲਜੀਤ ਕੌਰ ਦੀ ਹਾਜ਼ਰੀ ‘ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Published on

----------- Advertisement -----------

ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ। ਕੰਵਰਦੀਪ ਸਿੰਘ ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...