September 6, 2026, 3:28 am
----------- Advertisement -----------
HomeNewsLatest Newsਕਪੂਰਥਲਾ 'ਚ ਸ਼ਰੇਆਮ ਗੁੰਡਾਗਰਦੀ, 10-15 ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ...

ਕਪੂਰਥਲਾ ‘ਚ ਸ਼ਰੇਆਮ ਗੁੰਡਾਗਰਦੀ, 10-15 ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Published on

----------- Advertisement -----------

ਕਪੂਰਥਲਾ ਦੇ ਥਾਣਾ ਸਿਟੀ ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਦੀਵਾਲੀ ਤੋਂ ਦੋ ਦਿਨ ਪਹਿਲਾਂ ਸ਼ਰੇਆਮ ਗੁੰਡਾ ਗਰਦੀ ਦੀ ਤਸਵੀਰ ਸਾਹਮਣੇ ਆਈ। ਜਾਣਕਾਰੀ ਮੁਤਾਬਿਕ ਇਥੇ ਮੋਟਰਸਾਈਕਲ ਸਵਾਰ ਨੌਜਵਾਨਾਂ ਅਤੇ ਐਕਟਿਵਾ ਦੀ ਮਾਮੂਲੀ ਟੱਕਰ ਨੂੰ ਲੈ ਕੇ ਝਗੜਾ ਇੰਨਾ ਵੱਧ ਗਿਆ ਕਿ ਐਕਟਿਵਾ ਸਵਾਰ ਨੌਜਵਾਨਾਂ ਨੇ ਆਪਣੇ 10 ਤੋਂ 15 ਸਾਥੀਆਂ ਨੂੰ ਫੋਨ ਕਰਕੇ ਬੁਲਾ ਲਿਆ। ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਖੂਨੀ ਖੇਡ ਸ਼ੁਰੂ ਹੋ ਗਈ, ਜਿਸ ‘ਚ ਬਾਈਕ ਸਵਾਰ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਦੋਸ਼ੀ ਨੌਜਵਾਨ ਉਸ ਨੂੰ ਆਪਣੇ ਨਾਲ ਸੁੰਨਸਾਨ ਇਲਾਕੇ ‘ਚ ਲੈ ਗਿਆ। ਉੱਥੇ ਹੀ ਜ਼ਖਮੀ ਨੌਜਵਾਨ ਨੂੰ ਨਿਰਵਸਤਰ ਕਰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ‘ਤੇ ਕੁੱਟਮਾਰ ਕਰਨ ਦੀ ਵੀਡੀਓ ਵੀ ਬਣਾਈ ਗਈ।
ਇਨਾ ਹੀ ਨਹੀਂ ਉਨ੍ਹਾਂ ਜ਼ਖਮੀ ਨੌਜਵਾਨ ਦਾ ਮੋਟਰਸਾਈਕਲ ਵੀ ਖੋਹ ਲਿਆ ਅਤੇ ਥਾਣੇ ਨਾ ਜਾਣ ਦੀ ਧਮਕੀ ਦਿੱਤੀ। ਉਸ ਨੂੰ ਇਹ ਵੀ ਕਿਹਾ ਗਿਆ ਕਿ ਜੇਕਰ ਉਹ ਪੁਲਸ ਕੋਲ ਗਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦਿਤੀ ਜਾਵੇਗੀ। ਜਦੋਂ ਮੀਡੀਆ ਟੀਮ ਨੇ ਮਾਮਲਾ ਐਸ.ਐਚ.ਓ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਕਿਹਾ ਕਿ ਜ਼ਖਮੀ ਨੌਜਵਾਨ ਨੇ ਅਜੇ ਤੱਕ ਆਪਣੇ ਬਿਆਨ ਦਰਜ ਨਹੀਂ ਕਰਵਾਏ ਹਨ। ਜਲਦੀ ਹੀ ਜ਼ਖਮੀ ਨੌਜਵਾਨ ਦੇ ਬਿਆਨ ਲੈ ਕੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...