November 9, 2026, 8:30 am
----------- Advertisement -----------
HomeNewsBreaking Newsਕਪੂਰਥਲਾ CIA ਦੀ ਟੀਮ ਨੇ ਨਸ਼ਾ ਤਸਕਰ ਕੀਤਾ ਕਾਬੂ, ਹੈਰੋਇਨ ਬਰਾਮਦ

ਕਪੂਰਥਲਾ CIA ਦੀ ਟੀਮ ਨੇ ਨਸ਼ਾ ਤਸਕਰ ਕੀਤਾ ਕਾਬੂ, ਹੈਰੋਇਨ ਬਰਾਮਦ

Published on

----------- Advertisement -----------

ਕਪੂਰਥਲਾ ‘ਚ ਗਸ਼ਤ ਦੌਰਾਨ ਸੀ.ਆਈ.ਏ ਸਟਾਫ ਦੀ ਟੀਮ ਨੇ ਪਿੰਡ ਵੀਲਾ ਕੋਠੀ-ਕਾਂਜਲੀ ਰੋਡ ‘ਤੇ ਸਵਿਫਟ ਕਾਰ ‘ਚ ਹੈਰੋਇਨ ਲੈ ਕੇ ਜਾ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਮਾਮਲੇ ਦੀ ਪੁਸ਼ਟੀ ਕਰਦਿਆਂ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ ਭੇਜ ਦਿੱਤਾ। ਜਰਨੈਲ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਤਪਾਲ ਸਿੰਘ ਪੁਲਿਸ ਟੀਮ ਸਮੇਤ ਗਸ਼ਤ ਦੌਰਾਨ ਪਿੰਡ ਵੀਲਾ ਕੋਠੀ ਤੋਂ ਕਾਂਜਲੀ ਵੱਲ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਪੁਲਿਸ ਟੀਮ ਵੱਲੋਂ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।

ਦੱਸ ਦਈਏ ਕਿ ਪੁੱਛਗਿੱਛ ਦੌਰਾਨ ਕਾਰ ਚਾਲਕ ਨੇ ਆਪਣਾ ਨਾਂ ਕਿਸ਼ਨ ਉਰਫ਼ ਅਜੈ ਵਾਸੀ ਬਾਬਾ ਨਾਮਦੇਵ ਕਾਲੋਨੀ, ਕਪੂਰਥਲਾ ਦੱਸਿਆ। ਪੁਲੀਸ ਟੀਮ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਦੋਸ਼ੀ ਨੂੰ ਨਿਆਂਇਕ ਹਿਰਾਸਤ ‘ਚ ਜੇਲ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...