September 6, 2026, 3:48 pm
----------- Advertisement -----------
HomeNewsLatest Newsਕਪੂਰਥਲਾ ਦੇ ਮਸ਼ਹੂਰ ਡਾ. ਅਮਨ ਕਪਿਲਾ ਦੀ ਸੜਕ ਹਾਦਸੇ 'ਚ ਮੌ+ਤ

ਕਪੂਰਥਲਾ ਦੇ ਮਸ਼ਹੂਰ ਡਾ. ਅਮਨ ਕਪਿਲਾ ਦੀ ਸੜਕ ਹਾਦਸੇ ‘ਚ ਮੌ+ਤ

Published on

----------- Advertisement -----------

ਕਪੂਰਥਲਾ ਜ਼ਿਲ੍ਹੇ ਦੇ ਮਸ਼ਹੂਰ ਈ.ਐਨ.ਟੀ ਸਪੈਸ਼ਲਿਸਟ ਡਾ: ਅਮਨ ਕਪਿਲਾ ਦੀ ਹਾਦਸੇ ‘ਚ ਮੌਤ ਹੋ ਗਈ ਹੈ। ਅੱਜ ਦੁਪਹਿਰ ਤੱਕ ਡਾ: ਅਮਨ ਕਪਿਲਾ ਦੀ ਦੇਹ ਨੂੰ ਕਪੂਰਥਲਾ ਲਿਆਂਦਾ ਜਾਵੇਗਾ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਜਗਾਧਰੀ ਨੇੜੇ ਉਨ੍ਹਾਂ ਦੀ ਕਾਰ ਦਾ ਇਕ ਟਰਾਲੇ ਨਾਲ ਹਾਦਸਾ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਡਾਕਟਰ ਅਮਨ ਕਪਿਲਾ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ, ਜਦੋਂਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਉਨ੍ਹਾਂ ਦੀ ਪਤਨੀ ਅਤੇ ਡਰਾਈਵਰ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਡਾਕਟਰ ਕਪਿਲਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਜਾਣਕਾਰ ਅਤੇ ਡਾਕਟਰੀ ਕਾਰੋਬਾਰ ਨਾਲ ਜੁੜੇ ਸਾਥੀ ਸਦਮੇ ‘ਚ ਹਨ।
ਦੱਸ ਦਈਏ ਕਿ ਡਾ: ਅਮਨ ਕਪਿਲਾ ਦੋਆਬਾ ਖੇਤਰ ਵਿਚ ਆਪਣੇ ਦਿਆਲੂ ਸੁਭਾਅ ਅਤੇ ਧਾਰਮਿਕ ਝੁਕਾਅ ਲਈ ਜਾਣੇ ਜਾਂਦੇ ਸਨ। ਸਿਵਲ ਹਸਪਤਾਲ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਕਈ ਅਦਾਰਿਆਂ ਵਿੱਚ ਮੁਫ਼ਤ ਸੇਵਾਵਾਂ ਵੀ ਦੇ ਰਹੇ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਦੋਆਬੇ ਦੀਆਂ ਕਈ ਸਮਾਜ ਸੇਵੀਆਂ, ਧਾਰਮਿਕ ਸੰਸਥਾਵਾਂ ਦੇ ਮੈਂਬਰਾਂ ਅਤੇ ਮੈਡੀਕਲ ਐਸੋਸੀਏਸ਼ਨਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...