ਕਪੂਰਥਲਾ ਦੇ ਭੁਲੱਥ ਸਬ ਡਵੀਜ਼ਨ ਦੇ ਪਿੰਡ ਮੰਡੇਰ ਬੇਟ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ 33 ਸਾਲਾ ਵਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮੰਡੇਰ ਬੇਟ ਪਿਛਲੇ ਹਫ਼ਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ | ਜਿੱਥੇ ਹਾਲ ਹੀ ਵਿੱਚ ਉਸਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਸਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਇਹ ਜਾਣਕਾਰੀ ਉਨ੍ਹਾਂ ਦੇ ਲੜਕੇ ਦੇ ਰੂਮਮੇਟ ਤੋਂ ਮਿਲੀ। ਉਨ੍ਹਾਂ ਦੱਸਿਆ ਕਿ ਵਰਿੰਦਰ ਸਿੰਘ ਦੀ ਬਰੇਨ ਸਟ੍ਰੋਕ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਵਰਿੰਦਰ ਸਿੰਘ ਦਾ ਕਰੀਬ 6 ਸਾਲ ਪਹਿਲਾਂ 2018 ਵਿੱਚ ਵਿਆਹ ਹੋਇਆ ਸੀ। ਉਸ ਦੀਆਂ ਦੋ ਧੀਆਂ ਵੀ ਹਨ। ਇਸ ਤੋਂ ਪਹਿਲਾਂ ਵਰਿੰਦਰ ਸਿੰਘ ਪਿਛਲੇ ਸਾਲ ਮਲੇਸ਼ੀਆ ਅਤੇ ਇੰਗਲੈਂਡ ਵੀ ਗਿਆ ਸੀ ਅਤੇ ਉਥੋਂ ਵਾਪਸ ਆਉਣ ਤੋਂ ਬਾਅਦ ਹੁਣ ਕੈਨੇਡਾ ਚਲਾ ਗਿਆ ਸੀ। ਪਿਤਾ ਬਲਕਾਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।
----------- Advertisement -----------
ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ; ਇਕ ਹਫਤਾ ਪਹਿਲਾਂ ਹੀ ਗਿਆ ਸੀ ਵਿਦੇਸ਼
Published on
----------- Advertisement -----------
----------- Advertisement -----------












