ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ‘ਤੇ ਆਰਸੀਐਫ ਨੇੜੇ ਬੱਸ ਸਟੈਂਡ ‘ਤੇ ਖੜਾ ਆਟੋ ਚਾਲਕ ਆਟੋ ‘ਚ ਸਵਾਰੀਆਂ ਨੂੰ ਕਪੂਰਥਲਾ ਲਿਜਾਣ ਲਈ ਬੈਠਾ ਰਿਹਾ ਸੀ। ਇਸ ਦੌਰਾਨ ਸੁਲਤਾਨਪੁਰ ਲੋਧੀ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੋ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ।
ਮ੍ਰਿਤਕ ਔਰਤਾਂ ਦੀ ਪਛਾਣ 57 ਸਾਲਾ ਦਵਿੰਦਰ ਕੌਰ ਵਾਸੀ ਦਸ਼ਮੇਸ਼ ਨਗਰ ਸੈਦੋ ਭੁਲਾਣਾ ਅਤੇ 26 ਸਾਲਾ ਰਮਨਦੀਪ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਆਰ.ਸੀ.ਐਫ ਵਜੋਂ ਹੋਈ ਹੈ। ਹਾਦਸੇ ਦੌਰਾਨ ਜ਼ਖਮੀ ਹੋਈਆਂ ਔਰਤਾਂ ਪਛਾਣ 37 ਸਾਲਾ ਅਨੁਦੱਤਾ ਅਤੇ 20 ਸਾਲਾ ਪੂਨਮ ਵਜੋਂ ਹੋਈ ਹੈ।
ਭੁੱਲਥ ਚੌਕੀ ਦੇ ਇੰਚਾਰਜ ਪੂਰਨ ਚੰਦ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਆਰ.ਸੀ.ਐੱਫ ਸਥਿਤ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਭੇਜਿਆ । ਜਿੱਥੇ ਦੋ ਔਰਤਾਂ ਨੂੰ ਡਿਊਟੀ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਜਦਕਿ ਦੋ ਔਰਤਾਂ ਗੰਭੀਰ ਜ਼ਖਮੀ ਹਨ। ਜ਼ਖਮੀ ਔਰਤਾਂ ਦੇ ਨਾਮ ਤਾਂ ਪਤਾ ਲੱਗ ਗਏ ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਉਹ ਕਿੱਥੋਂ ਦੀਆ ਵਾਸੀ ਹਨ। ਕਿਉਂਕਿ ਉਨ੍ਹਾਂ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਹ ਆਪਣੇ ਨਾਂ ਤੋਂ ਇਲਾਵਾ ਹੋਰ ਪਤਾ ਦੱਸਣ ਤੋਂ ਅਸਮਰੱਥ ਸੀ। ਦੱਸ ਦਈਏ ਕਿ ਹਾਦਸੇ ਉਪਰੰਤ ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
----------- Advertisement -----------
ਆਟੋ ‘ਚ ਬੈਠ ਰਹੀਆਂ ਸਵਾਰੀਆਂ ਨੂੰ ਟੱਕਰ ਨੇ ਮਾਰੀ ਟੱਕਰ, ਭਿਆਨਕ ਹਾਦਸੇ ‘ਚ 2 ਦੀ ਮੌਕੇ ‘ਤੇ ਮੌ+ਤ
Published on
----------- Advertisement -----------
----------- Advertisement -----------












